KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਖਾਲਿਸਤਾਨੀ ਨਿੱਝਰ ਦੀ ਮੌਤ ਨੂੰ ਲੈ ਕੇ ਟਰੂਡੋ ਦੇ ਬਿਆਨ ਉੱਪਰ ਭਾਰਤ ਦਾ ਤਿੱਖਾ ਪ੍ਰਤੀਕਰਮ

ਖਾਲਿਸਤਾਨੀ ਨਿੱਝਰ ਦੀ ਮੌਤ ਨੂੰ ਲੈ ਕੇ ਟਰੂਡੋ ਦੇ ਬਿਆਨ ਉੱਪਰ ਭਾਰਤ ਦਾ ਤਿੱਖਾ ਪ੍ਰਤੀਕਰਮ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਹੁਣ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਅਜਿਹੇ ਦੋਸ਼ ਸਿਰਫ ਉਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਤੋਂ ਧਿਆਨ ਹਟਾਉਣ ਲਈ ਹਨ, ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਸ਼ਰਨ ਦਿੱਤੀ ਗਈ ਹੈ ਤੇ ਜੋ ਭਾਰਤ ਦੀ ਖੇਤਰੀ ਏਕਤਾ ਤੇ ਅਖੰਡਤਾ ਲਈ ਲਗਾਤਾਰ ਖਤਰਾ ਬਣੇ ਹੋਏ ਹਨ।

 

ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਇੱਕ ਮਜ਼ਬੂਤ ​​ਲੋਕਤੰਤਰੀ ਦੇਸ਼ ਹੈ, ਜਿੱਥੇ ਕਾਨੂੰਨ ਦੇ ਸ਼ਾਸਨ ਪ੍ਰਤੀ ਵਚਨਬੱਧਤਾ ਹੈ।ਪਰ ਕੈਨੇਡਾ ਜਿਸ ਤਰ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਜਿਵੇਂ ਕਿ ਕਤਲ, ਮਨੁੱਖੀ ਤਸਕਰੀ ਤੇ ਸੰਗਠਿਤ ਅਪਰਾਧ ਨੂੰ ਜਗ੍ਹਾ ਦਿੰਦਾ ਰਹਿੰਦਾ ਹੈ, ਇਹ ਕੋਈ ਨਵੀਂ ਗੱਲ ਨਹੀਂ। ਅਸੀਂ ਅਜਿਹੀ ਕਿਸੇ ਵੀ ਗਤੀਵਿਧੀ ਵਿੱਚ ਭਾਰਤ ਦੀ ਸ਼ਮੂਲੀਅਤ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰਦੇ ਹਾਂ ਤੇ ਕੈਨੇਡਾ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੀ ਧਰਤੀ ਤੋਂ ਭਾਰਤ ਵਿਰੁੱਧ ਕੰਮ ਕਰ ਰਹੇ ਭਾਰਤ ਵਿਰੋਧੀ ਤੱਤਾਂ ਵਿਰੁੱਧ ਕਾਨੂੰਨੀ ਕਾਰਵਾਈ ਕਰੇ।

 

ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਨਿੱਝਰ ਨੂੰ ਲੈ ਕੇ ਓਟਾਵਾ ‘ਚ ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ, “ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੇ ਕਤਲ ਪਿੱਛੇ ਭਾਰਤ ਦਾ ਕੁਨੈਕਸ਼ਨ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੇ ਕਤਲ ਦੀ ਜਾਂਚ ਦੇ ਕੁਨੈਕਸ਼ਨ ਦੀ ਜਾਂਚ ਕਰਨ ‘ਚ ਜੁੱਟੀਆਂ ਹਨ”।

 

ਤੁਹਾਨੂੰ ਦੱਸ ਦੇਈਏ ਕਿ 18 ਜੂਨ ਨੂੰ ਕੈਨੇਡਾ ‘ਚ ਰਹਿ ਰਹੇ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿਚ ਪਾਬੰਦੀਸ਼ੁਦਾ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।

 

 

Leave a Reply