KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਉੱਜਲ ਦੁਸਾਂਝ ਦਾ ਵੱਡਾ ਬਿਆਨ:- ਜੇਕਰ ਸਬੂਤ ਹੁੰਦੇ ਤਾਂ ਦਿਖਾਉਂਦੇ, ਟਰੂਡੋ ਨੇ ਖਾਲਿਸਤਾਨੀਆਂ ਦੇ ਦਬਾਅ ਹੇਠ ਕਾਹਲੀ ਕੀਤੀ

ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਉੱਜਲ ਦੁਸਾਂਝ ਦਾ ਵੱਡਾ ਬਿਆਨ:- ਜੇਕਰ ਸਬੂਤ ਹੁੰਦੇ ਤਾਂ ਦਿਖਾਉਂਦੇ, ਟਰੂਡੋ ਨੇ ਖਾਲਿਸਤਾਨੀਆਂ ਦੇ ਦਬਾਅ ਹੇਠ ਕਾਹਲੀ ਕੀਤੀ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਪਿਛਲੇ 30 ਸਾਲਾਂ ਤੋਂ ਕੈਨੇਡਾ ਦੀ ਰਾਜਨੀਤੀ ਵਿੱਚ ਸਰਗਰਮ ਹਨ ਅਤੇ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਸਾਬਕਾ ਪ੍ਰੀਮੀਅਰ ਉੱਘੇ ਸਿਆਸਤਦਾਨ ਸਿਆਸਤਦਾਨ ਉੱਜਲ ਦੁਸਾਂਝ ਦਾ ਕਹਿਣਾ ਹੈ ਕਿ ਭਾਰਤ ਨਾਲ ਵਧਿਆ ਤਣਾਅ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ। ਇਸੇ ਸਿਆਸਤ ਕਾਰਨ ਟੂਡੋ ਸਰਕਾਰ ਨੇ 2018 ਵਿੱਚ ਜਾਰੀ ਕੀਤੀ ‘ਪਬਲਿਕ ਰਿਪੋਰਟ ਆਨ ਦਾ ਟੈਰਰਿਸਟ ਥਰੇਟ ਟੂ ਕੈਨੇਡਾ’ ਵਿੱਚੋਂ ਖਾਲਿਸਤਾਨ ਅਤੇ ਸਿੱਖ ਅਤਿਵਾਦ ਵਰਗੇ ਸ਼ਬਦ ਹਟਾ ਦਿੱਤੇ ਸਨ। ਇੱਕ ਵਾਰ ਫਿਰ ਟਰੂਡੋ ਖਾਲਿਸਤਾਨ ਸਮਰਥਕਾਂ ਦੇ ਦਬਾਅ ਵਿੱਚ ਆ ਗਏ ਹਨ। ਜੇਕਰ ਕੈਨੇਡਾ ਕੋਲ ਨਿੱਝਰ ਦੇ ਮਾਮਲੇ ‘ਚ ਕੋਈ ਸਬੂਤ ਹੈ ਤਾਂ ਉਸ ਨੂੰ ਸਾਰਿਆਂ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਸੀ। ਉਸ ਨੇ ਇਸ ਵਿੱਚ ਕਾਹਲੀ ਨਾਲ ਕੰਮ ਕੀਤਾ ਹੈ ਅਤੇ ਇਸ ਤੋਂ ਬਚਣਾ ਚਾਹੀਦਾ ਸੀ।

ਉੱਜਲ ਦੁਸਾਂਝ ਲਿਬਰਲ ਪਾਰਟੀ ਨਾਲ ਜੁੜੇ ਹੋਏ ਹਨ। ਉਹ ਕੈਨੇਡਾ ਦੇ ਸਿਹਤ ਮੰਤਰੀ ਵੀ ਰਹਿ ਚੁੱਕੇ ਹਨ। ਉਹ ਸ਼ੁਰੂ ਤੋਂ ਹੀ ਖਾਲਿਸਤਾਨ ਦਾ ਵਿਰੋਧ ਕਰਦੇ ਆ ਰਹੇ ਹਨ ਅਤੇ ਇਸ ਕਾਰਨ ਉਸ ਨੂੰ ਕਈ ਵਾਰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ ਪਰ ਉਹ ਖਾਲਿਸਤਾਨ ਦੇ ਮੁੱਦੇ ‘ਤੇ ਖੁੱਲ੍ਹ ਕੇ ਬੋਲਣ ਤੋਂ ਨਹੀਂ ਹਟੇ। 

 

ਜਗਮੀਤ ਖੁੱਲ੍ਹ ਕੇ ਖਾਲਿਸਤਾਨ ਦਾ ਸਮਰਥਨ ਕਰਦਾ ਹੈ ਅਤੇ ਜਨਤਕ ਤੌਰ ‘ਤੇ ਖਾਲਿਸਤਾਨ ਦੀ ਗੱਲ ਕਰਦਾ ਹੈ। ਜਸਟਿਨ ਟਰੂਡੋ ਪੂਰੀ ਤਰ੍ਹਾਂ ਉਨ੍ਹਾਂ ਦੇ ਪ੍ਰਭਾਵ ਹੇਠ ਹਨ ਅਤੇ ਉਨ੍ਹਾਂ ਕਾਰਨ ਹੀ ਇਹ ਮਾਮਲਾ ਇਸ ਮੁਕਾਮ ਤੱਕ ਪਹੁੰਚਿਆ ਹੈ। ਮੈਂ ਇਸ ਸਾਲ ਮਈ ਵਿੱਚ ਭਾਰਤ ਗਿਆ ਸੀ ਅਤੇ ਉੱਥੇ ਕਿਸੇ ਨੇ ਵੀ ਖਾਲਿਸਤਾਨ ਦਾ ਜ਼ਿਕਰ ਤੱਕ ਨਹੀਂ ਕੀਤਾ। ਅਸੀਂ ਭਾਰਤੀ ਖਾਲਿਸਤਾਨ ਬਾਰੇ ਏਨੇ ਜਜ਼ਬਾਤ ਨਾਲ ਪੰਜਾਬ ਤੋਂ 15 ਹਜ਼ਾਰ ਕਿਲੋਮੀਟਰ ਦੂਰ ਕੈਨੇਡਾ ਕਿਉਂ ਜਾ ਰਹੇ ਹਾਂ?

ਟੂਡੋ ਇਸ ਮਾਮਲੇ ‘ਤੇ ਪੂਰੀ ਤਰ੍ਹਾਂ ਨਾਲ ਗਲਤ 

ਦੁਸਾਂਝ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਜਿਸ ਤਰ੍ਹਾਂ ਕੈਨੇਡਾ ਵਿਚ ਭਾਰਤੀ ਡਿਪਲੋਮੈਟਾਂ ਦੀਆਂ ਤਸਵੀਰਾਂ ਛਾਪੀਆਂ ਜਾ ਰਹੀਆਂ ਹਨ ਅਤੇ ਕਤਲ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਉਸ ਵਿਚ ਕੋਈ ਸਮਝਦਾਰੀ ਨਹੀਂ ਦਿਖਾਈ ਗਈ। ਆਖ਼ਰ ਇਹੋ ਜਿਹੀਆਂ ਗਤੀਵਿਧੀਆਂ ਦੀ ਇਜਾਜ਼ਤ ਕਿਸ ਨੇ ਦਿੱਤੀ ਅਤੇ ਅਜਿਹੇ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਭਾਵੇਂ ਭਾਰਤ ਨੇ ਅਸਥਾਈ ਤੌਰ ‘ਤੇ ਵੀਜ਼ਾ ਦੇਣਾ ਬੰਦ ਕਰ ਦਿੱਤਾ ਹੈ, ਪਰ ਜਿਨ੍ਹਾਂ ਪਰਿਵਾਰਾਂ ਨੂੰ ਅਚਾਨਕ ਕਿਸੇ ਪਰਿਵਾਰਕ ਕੰਮ ਲਈ ਪੰਜਾਬ ਜਾਂ ਭਾਰਤ ਜਾਣਾ ਪੈਂਦਾ ਹੈ ਅਤੇ ਉਨ੍ਹਾਂ ਕੋਲ ਵੀਜ਼ਾ ਨਹੀਂ ਹੈ, ਨੂੰ ਦਰਪੇਸ਼ ਮੁਸ਼ਕਲਾਂ ਲਈ ਕੌਣ ਜ਼ਿੰਮੇਵਾਰ ਹੈ? ਲੋਕਾਂ ਨੂੰ ਵੀ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਸਭ ਤੋਂ ਵੱਧ ਅਸਰ ਇੰਡੋ-ਕੈਨੇਡੀਅਨ ਭਾਈਚਾਰੇ ‘ਤੇ ਪਵੇਗਾ।

 

Leave a Reply