KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਮਾਰੇ ਗਏ KHALISTANI ACTIVIST HARDEEP SINGH NIJHAR ਦੇ ਪੰਜਾਬ ਵਿਚਲੇ ਘਰ ‘ਤੇ ਜਾਇਦਾਦ ਜ਼ਬਤ ਕਰਨ ਦਾ ਨੋਟਿਸ

ਮਾਰੇ ਗਏ KHALISTANI ACTIVIST HARDEEP SINGH NIJHAR ਦੇ ਪੰਜਾਬ ਵਿਚਲੇ ਘਰ ‘ਤੇ ਜਾਇਦਾਦ ਜ਼ਬਤ ਕਰਨ ਦਾ ਨੋਟਿਸ


KESARI VIRASAT NEWS NETWORK- ਕੈਨੇਡਾ ‘ਚ ਮਾਰੇ ਗਏ KHALISTANI ACTIVIST HARDEEP SINGH NIJHAR ਦੇ ਪੰਜਾਬ ਵਿਚਲੇ ਘਰ ‘ਤੇ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਵਲੋਂ ਚਿਪਕਾਇਆ ਗਿਆ ਹੈ। ਨਿੱਝਰ ਦਾ ਘਰ ਜਲੰਧਰ ਦੇ ਪਿੰਡ ਭਾਰਸਿੰਘਪੁਰਾ (ਫਿਲੌਰ) ਵਿੱਚ ਹੈ। ਜਿਸ ਨੂੰ ਤਾਲਾ ਲੱਗਿਆ ਹੋਇਆ ਹੈ। ਐਨਆਈਏ ਦੀ ਟੀਮ ਸ਼ਨੀਵਾਰ ਨੂੰ ਇੱਥੇ ਪਹੁੰਚੀ।

ਨਿੱਝਰ ਦੇ ਘਰ ‘ਤੇ ਚਿਪਕਾਇਆ ਨੋਟਿਸ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਕਮ ਐਨਆਈਏ ਅਦਾਲਤ ਤੋਂ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐਨਆਈਏ ਨੇ ਹਰਦੀਪ ਸਿੰਘ ਨਿੱਝਰ ਦੀ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ‘ਚ ਰਿਸ਼ਤੇਦਾਰ ਅਤੇ ਨਜ਼ਦੀਕੀ 11 ਅਕਤੂਬਰ ਨੂੰ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰ ਸਕਦੇ ਹਨ।

ਫਰਜ਼ੀ ਪਾਸਪੋਰਟ ਬਣਾ ਕੇ ਕੈਨੇਡਾ
ਭਾਰਤ ਵੱਲੋਂ ਕੈਨੇਡਾ ਨੂੰ ਸੌਂਪੇ ਗਏ ਡੋਜ਼ੀਅਰ ਮੁਤਾਬਕ ਨਿੱਝਰ 1996 ਵਿੱਚ ਰਵੀ ਸ਼ਰਮਾ ਦੇ ਨਾਂ ’ਤੇ ਫਰਜ਼ੀ ਪਾਸਪੋਰਟ ਬਣਾ ਕੇ ਕੈਨੇਡਾ ਭੱਜ ਗਿਆ ਸੀ। ਇੱਥੇ ਇੱਕ ਹਲਫ਼ਨਾਮੇ ਵਿੱਚ ਉਸਨੇ ਇਹ ਪ੍ਰਗਟ ਕੀਤਾ ਕਿ ਉਸਦੇ ਭਰਾ, ਪਿਤਾ ਅਤੇ ਚਾਚੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਸਨੂੰ ਖੁਦ ਪੁਲਿਸ ਨੇ ਤਸੀਹੇ ਦਿੱਤੇ ਸਨ, ਪਰ ਉਸਦੇ ਦਾਅਵੇ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਨਿੱਝਰ ਨੇ ਇਮੀਗ੍ਰੇਸ਼ਨ ‘ਚ ਮਦਦ ਕਰਨ ਵਾਲੀ ਔਰਤ ਨਾਲ ਵਿਆਹ ਕਰਵਾ ਲਿਆ। ਅਧਿਕਾਰੀਆਂ ਨੇ ਨੋਟ ਕੀਤਾ ਕਿ ਔਰਤ 1997 ਵਿਚ ਕਿਸੇ ਹੋਰ ਆਦਮੀ ਨਾਲ ਵਿਆਹ ਕਰ ਕੇ ਕੈਨੇਡਾ ਆਈ ਸੀ। ਹਾਲਾਂਕਿ ਇੱਕ ਦਹਾਕੇ ਬਾਅਦ, ਨਿੱਝਰ 25 ਮਈ, 2007 ਨੂੰ ਇੱਕ ਕੈਨੇਡੀਅਨ ਨਾਗਰਿਕ ਬਣ ਗਿਆ।

ਪਾਕਿਸਤਾਨ ਵਿੱਚ ਹਥਿਆਰਾਂ ਦੀ ਸਿਖਲਾਈ ਲਈ
ਨਿੱਝਰ 2012 ਵਿੱਚ ਇੱਕ ਗਰੁੱਪ ਨਾਲ ਪਾਕਿਸਤਾਨ ਗਿਆ ਸੀ। ਇੱਥੇ ਉਸ ਨੇ ਹਥਿਆਰਾਂ ਅਤੇ ਆਈਡੀ ਬਲਾਸਟ ਦੀ ਸਿਖਲਾਈ ਲਈ। ਇਸ ਤੋਂ ਬਾਅਦ ਉਹ ਫਿਰ ਕੈਨੇਡਾ ਆ ਗਿਆ ਅਤੇ ਆਪਣੇ ਅੱਤਵਾਦੀ ਮਨਸੂਬਿਆਂ ਨੂੰ ਪੂਰਾ ਕਰਨ ਲਈ ਆਪਣੇ ਸਾਥੀਆਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੱਤੀ।

2014 ‘ਚ ਡੇਰਾ ਸੱਚਾ ਸੌਦਾ ‘ਤੇ ਹਮਲਾ ਕਰਨ ਦੀ ਸੀ ਯੋਜਨਾ

ਡੋਜ਼ੀਅਰ ਮੁਤਾਬਕ 2014 ‘ਚ ਅੱਤਵਾਦੀ ਹਰਦੀਪ ਨਿੱਝਰ ਨੇ ਹਰਿਆਣਾ ਦੇ ਸਿਰਸਾ ‘ਚ ਡੇਰਾ ਸੱਚਾ ਸੌਦਾ ‘ਤੇ ਹਮਲੇ ਦੀ ਸਾਜ਼ਿਸ਼ ਰਚੀ ਸੀ। ਹਾਲਾਂਕਿ ਉਸ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਸ ਨੇ ਆਪਣੇ ਅੱਤਵਾਦੀ ਨੈੱਟਵਰਕ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ, ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ਅਤੇ ਬਾਬਾ ਮਾਨ ਸਿੰਘ ਪਿਹੋਵਾ ਵਾਲੇ ‘ਤੇ ਹਮਲਾ ਕਰਨ ਲਈ ਕਿਹਾ ਸੀ।

ਕਈ ਕੇਸਾਂ ਵਿੱਚ ਨਿੱਝਰ ਦਾ ਨਾਂ
ਹਰਦੀਪ ਸਿੰਘ ਨਿੱਝਰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਸਨ। ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ ਹਾਲ ਹੀ ‘ਚ ਜਾਰੀ ਕੀਤੀ ਗਈ 40 ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ‘ਚ ਨਿੱਝਰ ਦਾ ਨਾਂ ਸੀ। ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਸੀ।

ਨਿੱਝਰ ਅਤੇ ਉਸ ਦੀ ਜਥੇਬੰਦੀ ਦਾ ਨਾਂ ਪੰਜਾਬ ਵਿੱਚ ਹਿੰਸਾ ਅਤੇ ਅਪਰਾਧ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਹੀ ਉਸ ਨੂੰ ਲੋੜੀਂਦੇ ਅੱਤਵਾਦੀ ਦੀ ਸੂਚੀ ‘ਚ ਪਾ ਦਿੱਤਾ ਗਿਆ। ਸਤੰਬਰ-2020 ‘ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਇਸ ਤੋਂ ਬਾਅਦ ਜਲੰਧਰ ਦੇ ਪਿੰਡ ਭਾਰਸਿੰਘਪੁਰਾ ਵਿੱਚ ਨਿੱਝਰ ਦੀ ਜਾਇਦਾਦ ਵੀ ਕੁਰਕ ਕੀਤੀ ਗਈ।ਮੋਸਟ ਵਾਂਟੇਡ ਅੱਤਵਾਦੀ ਕੈਨੇਡਾ ‘ਚ ਮਾਰਿਆ ਗਿਆ ਸੀ
45 ਸਾਲਾ ਹਰਦੀਪ ਸਿੰਘ ਨਿੱਝਰ ਦੀ ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿਚ ਇਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਕਾਫੀ ਵਿਵਾਦ ਚੱਲ ਰਿਹਾ ਹੈ। ਕੈਨੇਡਾ ਦਾ ਦੋਸ਼ ਹੈ ਕਿ ਨਿੱਝਰ ਕੈਨੇਡੀਅਨ ਨਾਗਰਿਕ ਸੀ ਅਤੇ ਭਾਰਤ ਨੇ ਆਪਣੇ ਏਜੰਟਾਂ ਰਾਹੀਂ ਉਸ ਦਾ ਕਤਲ ਕਰਵਾਇਆ ਸੀ। ਕੈਨੇਡਾ ‘ਚ ਰਾਅ ਦੇ ਅਧਿਕਾਰੀ ਪਵਨ ਰਾਏ ਨੂੰ ਵੀ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ।

Leave a Reply