KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਗੈਂਗਸਟਰ ਲਖਬੀਰ ਲੰਡਾ ਦੇ 48 ਟਿਕਾਣਿਆਂ ’ਤੇ ਛਾਪੇਮਾਰੀ, ਕਈ ਕਰਿੰਦੇ ਹਿਰਾਸਤ ‘ਚ

ਗੈਂਗਸਟਰ ਲਖਬੀਰ ਲੰਡਾ ਦੇ 48 ਟਿਕਾਣਿਆਂ ’ਤੇ ਛਾਪੇਮਾਰੀ, ਕਈ ਕਰਿੰਦੇ ਹਿਰਾਸਤ ‘ਚ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਨਿਊਜ਼ ਏਜੰਸੀ ਐਨਆਈਏ ਦੀ ਖਬਰ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ‘ਚ ਬੀਤੇ ਕਈ ਦਿਨਾਂ ਤੋਂ ਰੰਗਦਾਰੀ ਤੇ ਫਿਰੌਤੀਆਂ ਲਈ ਸ਼ਾਹੂਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਨਾਲ ਨਾਲ ਗੈਂਗਸਟਰ ਲਖਵੀਰ ਸਿੰਘ ਲੰਡਾ ਦੇ ਕਰਿੰਦਿਆਂ ਵੱਲੋਂ ਗੋਲ਼ੀਬਾਰੀ ਦੀਆਂ ਕੀਤੀਆਂ ਵਾਰਦਾਤਾਂ ਮਗਰੋਂ ਜ਼ਿਲ੍ਹਾ ਪੁਲਿਸ ਨੇ ਮੁਲਜਮਾਂ ਦੀ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਦੇ ਕਸਬੇ, ਮਖੂ, ਮੱਲਾਂਵਾਲਾ, ਜ਼ੀਰਾ, ਤਲਵੰਡੀ ਭਾਈ ਤੇ ਮੁੱਦਕੀ ਆਦਿ ਦੀਆਂ ਕਰੀਬ 48 ਥਾਵਾਂ ’ਤੇ ਛਾਪੇਮਾਰੀ ਕਰਦਿਆਂ ਗੈਂਗਸਟਰ ਦੇ ਕਈ ਕਰਿੰਦਿਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।।

ਇਸ ਸਬੰਧੀ ਪੁਸ਼ਟੀ ਕਰਦਿਆਂ ਐੱਸਪੀ ਇੰਨਟੈਲੀਜੈਂਸ ਰਣਧੀਰ ਕੁਮਾਰ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਗੈਂਗਸਟਰ ਲਖਵੀਰ ਸਿੰਘ ਲੰਡਾ ਦੇ ਨਾਂਅ ’ਤੇ ਲੋਕਾਂ ਨੂੰ ਆਉਂਦੀਆਂ ਫੋਨ ਕਾਲਾਂ ’ਤੇ ਐਕਸ਼ਨ ਲੈਂਦਿਆਂ ਪੁਲਿਸ ਵੱਲੋਂ ਉਪਰੋਕਤ ਗੈਂਗਸਟਰ ਦੇ ਜ਼ਿਲ੍ਹੇ ਵਿਚਲੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਿਸੇ ਵੀ ਗੈਰ ਸਮਾਜੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਇਸ ਕੰਮ ਲਈ ਪੁਲਿਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਇਕੱਠੇ 48 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਮਾਮਲੇ ਵਿਚ ਜਿੰਨੇ ਵੀ ਲੋਕਾਂ ਨੂੰ ਹਿਰਾਸਤ ਵਿਚ ਲਿਆ ਜਾਵੇਗਾ, ਇਸ ਸਬੰਧੀ ਸ਼ਾਮ ਤੱਕ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।

Leave a Reply