KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ
‘BIRDS OF FEATHER FLOCK TOGETHER’- CM QUIPS ON CONGREGATION OF ENTIRE OPPOSITION IN JALANDHAR

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ


ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ

ਚੰਡੀਗੜ੍ਹ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ) ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ। 

Leave a Reply