KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਅੱਤਵਾਦੀਆਂ ਦੇ ਨਸ਼ਾ ਸਮੱਗਲਰਾਂ ਅਤੇ ਗੈਂਗਸਟਰਾਂ ਨਾਲ ਗੱਠਜੋੜ ਖਿਲਾਫ ਐਨਆਈਏ ਨੇ ਮਾਰੇ ਹੋਰ ਛਾਪੇ
Jalandhar: NIA raids in several areas including Aman Nagar

ਅੱਤਵਾਦੀਆਂ ਦੇ ਨਸ਼ਾ ਸਮੱਗਲਰਾਂ ਅਤੇ ਗੈਂਗਸਟਰਾਂ ਨਾਲ ਗੱਠਜੋੜ ਖਿਲਾਫ ਐਨਆਈਏ ਨੇ ਮਾਰੇ ਹੋਰ ਛਾਪੇ


KESARI VIRASAT NIA RAID NEWS: ਭਾਰਤ ਸਰਕਾਰ ਵਲੋਂ ਖਾਲਿਸਤਾਨੀ ਸਮਰਥਕਾਂ ਖਿਲਾਫ ਲਗਾਤਾਰ ਕਾਰਵਾਈ ਜਾਰੀ ਹੈ ਜਿਸ ਤਹਿਤ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਬਣ ਰਹੇ ਅਨਸਰਾਂ ਉੱਪਰ ਸ਼ਿਕੰਜਾ ਕੱਸਣ ਲਈ ਕੇਂਦਰੀ ਜਾਂਚ ਏਜੰਸੀ NIA ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਰਿਪੋਰਟਾਂ ਅਨੁਸਾਰ ਜਾਂਚ ਏਜੰਸੀ ਨੇ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਐਨਸੀਆਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚਾਰ ਦਰਜਨ ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਸੂਚਨਾ ਹੈ ਕਿ ਅੱਤਵਾਦੀਆਂ, ਡਰੱਗ ਡੀਲਰਾਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਨੂੰ ਖਤਮ ਕਰਨ ਲਈ NIA ਰਾਹੀਂ ਲਗਾਤਾਰ ਕਾਰਵਾਈ ਜਾਰੀ ਹੈ।

ਸੂਤਰਾਂ ਅਨੁਸਾਰ ਐਨਆਈਏ ਨੇ ਪੰਜਾਬ ‘ਚ 30, ਰਾਜਸਥਾਨ ‘ਚ 13, ਹਰਿਆਣਾ ‘ਚ 4, ਉੱਤਰਾਖੰਡ ‘ਚ 2 ਅਤੇ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ 1-1 ਸਥਾਨ ਵਿਖੇ ਛਾਪੇ ਮਾਰੇ ਹਨ। ਖਾਲਿਸਤਾਨੀ ਅੱਤਵਾਦੀਆਂ, ਸਮਰਥਕਾਂ ਅਤੇ ਸਬੰਧਤ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ ਸ਼ੱਕੀਆਂ ਦੇ ਟਿਕਾਣਿਆਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ ਛਾਪੇਮਾਰੀ ਬੁੱਧਵਾਰ ਸਵੇਰੇ ਸ਼ੁਰੂ ਹੋਈ ਅਤੇ ਅਜੇ ਵੀ ਜਾਰੀ ਹੈ। ਫਿਲਹਾਲ NIA ਨੇ ਇਸ ਮਾਮਲੇ ‘ਤੇ ਅਧਿਕਾਰਤ ਤੌਰ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਦੱਸ ਦੇਈਏ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (national investigation agency) ਨੇ ਇਸ ਤੋਂ ਪਹਿਲਾਂ ਬ੍ਰਿਟੇਨ, ਅਮਰੀਕਾ, ਕੈਨੇਡਾ, ਦੁਬਈ, ਪਾਕਿਸਤਾਨ ਅਤੇ ਹੋਰ ਦੇਸ਼ਾਂ ‘ਚ ਰਹਿ ਰਹੇ 19 ਭਗੌੜੇ ਖਾਲਿਸਤਾਨੀ ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਜਿਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੇ ਜਾਣ ਦੀ ਕਾਰਵਾਈ ਵੀ ਨਾਲੋ ਨਾਲ ਚੱਲ ਰਹੀ ਹੈ। NIA ਵੱਲੋਂ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸਮੂਹ ਸਿੱਖ ਫਾਰ ਜਸਟਿਸ (SFJ) ਦੇ ਨਾਮਜ਼ਦ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਜਾਇਦਾਦ ਜ਼ਬਤ ਕਰਨ ਅਤੇ ਪਿਛਲੇ ਦਿਨੀ ਮਾਰੇ ਗਏ ਹਰਦੀਪ ਸਿੰਘ ਨਿੱਝਰ ਦੀਆਂ ਜਾਇਦਾਦਾਂ ਜਬਤ ਕਰਨ ਦੀ ਕਾਰਵਾਈ ਅਮਲ ਵਿਚ ਆ ਚੁੱਕੀ ਹੈ। ਰਿਪੋਰਟਾਂ ਮੁਤਾਬਕ ਇਨ੍ਹਾਂ 19 ਭਗੌੜਿਆਂ ਖਿਲਾਫ ਅੱਤਵਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਕਾਰਵਾਈ ਕੀਤੀ ਜਾਵੇਗੀ। ਉਸ ‘ਤੇ ਵਿਦੇਸ਼ਾਂ ਤੋਂ ਭਾਰਤ ਵਿਰੋਧੀ ਪ੍ਰਚਾਰ ਚਲਾਉਣ ਦਾ ਦੋਸ਼ ਹੈ।

Leave a Reply