KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing Big Breaking News : ਮਾਮਲਾ ਵਕੀਲ ਤੇ ਉਸ ਦੇ ਮੁਵੱਕਲ ਨਾਲ ਤਸ਼ੱਦਦ ਦਾ: ਐੱਸਪੀ ਸੀਆਈਏ ਇੰਚਾਰਜ ਤੇ ਕਾਂਸਟੇਬਲ ਗ੍ਰਿਫ਼ਤਾਰ
Vigilance arrests for taking bribe

Big Breaking News : ਮਾਮਲਾ ਵਕੀਲ ਤੇ ਉਸ ਦੇ ਮੁਵੱਕਲ ਨਾਲ ਤਸ਼ੱਦਦ ਦਾ: ਐੱਸਪੀ ਸੀਆਈਏ ਇੰਚਾਰਜ ਤੇ ਕਾਂਸਟੇਬਲ ਗ੍ਰਿਫ਼ਤਾਰ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਜ਼ਿਲ੍ਹਾ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਹਿਰਾਸਤ ਵਿੱਚ ਵਕੀਲ ਵਰਿੰਦਰ ਸਿੰਘ ਸੰਧੂ ਤੇ ਉਸ ਦੇ ਮੁਵੱਕਲ ‘ਤੇ ਕਥਿਤ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਵਿਚ ਐਸਪੀ ਰਮਨਦੀਪ ਸਿੰਘ ਭੁੱਲਰ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਕੇਸ ਦੀ ਜਾਂਚ ਲਈ ਚਾਰ ਅਧਿਕਾਰੀਆਂ ’ਤੇ ਆਧਾਰਿਤ ਐੱਸਆਈਟੀ ਬਣਾਈ ਗਈ ਹੈ।

ਲੁਧਿਆਣਾ ਦੇ ਸੀਪੀ ਮਨਦੀਪ ਸਿੰਘ ਸਿੱਧੂ ਨੂੰ ਐੱਸਆਈਟੀ ਦਾ ਇੰਚਾਰਜ ਲਾਇਆ ਗਿਆ ਹੈ ਜਦਕਿ ਹਰਮੀਤ ਸਿੰਘ ਹੁੰਦਲ ਡਿਪਟੀ ਕਮਿਸ਼ਨਰ ਪੁਲਿਸ ਇਨਵੈਸਟੀਗੇਸ਼ਨ ਲੁਧਿਆਣਾ, ਸੋਹੇਲ ਕਾਸਿਮ ਮੀਰ ਏਡੀਸੀਪੀ-2 ਕਮਿਸ਼ਨਰੇਟ ਲੁਧਿਆਣਾ ਅਤੇ ਸੰਗਰੂਰ ਦੇ ਐਸਪੀ ਇਨਵੈਸਟੀਗੇਸ਼ਨ ਪਲਵਿੰਦਰ ਸਿੰਘ ਚੀਮਾ ਨੂੰ ਟੀਮ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਮੁਕਤਸਰ ਦੇ ਵਕੀਲ ਵਰਿੰਦਰ ਸਿੰਘ ਸੰਧੂ ਨੇ ਪੁਲਿਸ ਉੱਪਰ ਉਸ ਅਤੇ ਉਸਦੇ ਮੁਵੱਕਲ ਸ਼ਲਿੰਦਰਜੀਤ ਸਿੰਘ ਨੀਟਾ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਉਣ ਤੋਂ ਬਾਅਦ ਮੁਕਤਸਰ ਦੇ ਐੱਸਪੀ ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਕੰਬੋਜ ਖ਼ਿਲਾਫ਼ ਥਾਣਾ ਸਦਰ ਵਿੱਚ ਕਰਾਸ ਕੇਸ ਦਰਜ ਕੀਤਾ ਗਿਆ ਸੀ। ਇਹ ਮਾਮਲਾ ਆਈਪੀਸੀ ਦੀ ਧਾਰਾ 377, 342, 323, 149 ਅਤੇ 506 ਤਹਿਤ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੇਸ ਵਿੱਚ ਐਸਪੀ ਅਤੇ ਇੰਸਪੈਕਟਰ ਤੋਂ ਇਲਾਵਾ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ, ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਗੁਰਪ੍ਰੀਤ ਸਿੰਘ, ਪੀਐਚਜੀ ਦਾਰਾ ਸਿੰਘ ਦੇ ਨਾਮ ਵੀ ਸ਼ਾਮਿਲ ਹਨ।

Leave a Reply