KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Vigilance arrests for taking bribe

ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੀ.ਪੀ.ਐਸ.ਸੀ.ਐਲ. ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
 ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਆਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿੱਚ ਤਬਦੀਲ ਕਰਨਾ ਚਾਹੁੰਦਾ ਹੈ। ਮੇਜਰ ਸਿੰਘ ਬਜੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਆਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਇਸ ਸਬੰਧੀ ਐਕਸੀਅਨ ਮੁਨੀਸ਼ ਕੁਮਾਰ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਿਉਰੋ ਦੀ ਪਟਿਆਲਾ ਰੇਂਜ ਨੇ ਮੁਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿੱਚ ਮੁਨੀਸ਼ ਕੁਮਾਰ ਜਿੰਦਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply