KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਵੱਡੀ ਖੁਸ਼ਖ਼ਬਰੀ: ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗੈਸ ਸਲੰਡਰ ਹੋਰ ਸਸਤਾ
Relief to the public on the first day of the month, reduced cylinder price, know the new rate

ਵੱਡੀ ਖੁਸ਼ਖ਼ਬਰੀ: ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਗੈਸ ਸਲੰਡਰ ਹੋਰ ਸਸਤਾ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਤਿਉਹਾਰਾਂ ਦੇ ਮੌਸਮ ‘ਚ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ (PMUY) ਦੇ ਲਾਭਪਾਤਰੀਆਂ ਨੂੰ ਹੋਰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ (Govt of India) ਨੇ ਉਜਵਲਾ ਯੋਜਨਾ ਤਹਿਤ ਮਿਲਦੇ ਗੈਸ ਸਿਲੰਡਰ ‘ਤੇ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਹੈ। ਹੁਣ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਸਿਲੰਡਰ 100 ਰੁਪਏ ਹੋਰ ਸਸਤਾ ਮਿਲੇਗਾ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਇਹ ਖੁਸ਼ਖਬਰੀ ਦਿੱਤੀ।

ਕੇਂਦਰ ਸਰਕਾਰ ਤੋਂ 300 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਮਿਲਣ ਤੋਂ ਬਾਅਦ, ਦਿੱਲੀ ‘ਚ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 14.2 ਕਿਲੋ ਦਾ ਘਰੇਲੂ ਰਸੋਈ ਗੈਸ ਸਿਲੰਡਰ 603 ਰੁਪਏ ਵਿੱਚ ਮਿਲੇਗਾ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਮੁੰਬਈ ‘ਚ 602.50 ਰੁਪਏ, ਕੋਲਕਾਤਾ ਵਿੱਚ 629 ਰੁਪਏ ਤੇ ਚੇਨਈ ਵਿੱਚ 618.50 ਰੁਪਏ ਵਿੱਚ ਘਰੇਲੂ ਐਲਪੀਜੀ ਸਿਲੰਡਰ ਮਿਲੇਗਾ।

75 ਲੱਖ ਹੋਰ ਕੁਨੈਕਸ਼ਨ 

ਸਤੰਬਰ ਮਹੀਨੇ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਤੇਲ ਮਾਰਕੀਟਿੰਗ ਕੰਪਨੀਆਂ ਨੂੰ 75 ਲੱਖ ਐਲਪੀਜੀ ਕੁਨੈਕਸ਼ਨ ਦੇਣ ਲਈ 1650 ਕਰੋੜ ਰੁਪਏ ਮਨਜ਼ੂਰ ਕੀਤੇ ਸਨ। ਇਸ ਪੈਸੇ ਦੀ ਵਰਤੋਂ ਉੱਜਵਲਾ ਸਕੀਮ ਤਹਿਤ ਨਵੇਂ ਕੁਨੈਕਸ਼ਨ ਦੇਣ ਲਈ ਕੀਤੀ ਜਾਵੇਗੀ। 75 ਲੱਖ ਨਵੇਂ ਕੁਨੈਕਸ਼ਨ ਦੇਣ ਤੋਂ ਬਾਅਦ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ ਦੇਸ਼ ਭਰ ਵਿੱਚ 10.35 ਕਰੋੜ ਹੋ ਜਾਵੇਗੀ।

ਇਸ ਸਮੇਂ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 9.6 ਕਰੋੜ ਹੈ। ਇਸ ਕਾਰਨ ਦੇਸ਼ ਦੇ 9.6 ਕਰੋੜ ਲੋਕਾਂ ਨੂੰ ਸਬਸਿਡੀ ‘ਚ ਵਾਧੇ ਦਾ ਸਿੱਧਾ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਸਰਕਾਰ ਗਰੀਬ ਲੋਕਾਂ ਨੂੰ ਰਿਆਇਤੀ ਦਰਾਂ ‘ਤੇ ਐਲਪੀਜੀ ਸਿਲੰਡਰ ਪ੍ਰਦਾਨ ਕਰਦੀ ਹੈ।

Leave a Reply