ਪਾਲ ਨਹੀਂ ਸਕਦੇ ਤਾਂ ਮਾਰੋ ਨਾ ਬਾਲ ਅਧਿਕਾਰ ਕਮੇਟੀਆਂ ਕੋਲ ਭੇਜ ਦੇਵੋ ਬੱਚੇ Post author:Gurpreet Singh Sandhu Post published:October 4, 2023 Post category:Crime / Knowledge Bank / Top Issues Post comments:0 Comments आयुर्वेद पांच महाभूतों चिकित्सा प्रणाली केसरी विरासत के इस मंच आयुर्वेदिक दवाई को बेचने के लिए संपर्क करे - 9592669498 ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਨੇ ਜਲੰਧਰ ਜ਼ਿਲ੍ਹੇ ਵਿੱਚ ਮਾਂ-ਬਾਪ ਵੱਲੋਂ ਆਰਥਿਕ ਤੰਗੀ ਕਾਰਨ ਆਪਣੀਆਂ 3 ਮਾਸੂਮ ਛੋਟੀਆਂ ਬੱਚੀਆਂ ਨੂੰ ਜ਼ਹਿਰ ਦੇ ਕੇ ਮਾਰਨ ਸਬੰਧੀ ਵਾਪਰੀ ਮੰਦਭਾਗੀ ਘਟਨਾ ਦੀ ਨਿਖੇਧੀ ਕੀਤੀ ਹੈ। ਇਸ ਘਟਨਾ ਸਬੰਧੀ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਮਾਸੂਮ ਛੋਟੀਆਂ ਬੱਚੀਆਂ ਦਾ ਕਤਲ ਕਰਨਾ ਬਹੁਤ ਮਾੜੀ ਘਟਨਾ ਹੈ ਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ ‘ਚ ਕੋਈ ਇਸ ਤਰ੍ਹਾਂ ਦਾ ਜੁਰਮ ਨਾ ਕਰੇ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਮਨ ਨੂੰ ਬਹੁਤ ਠੇਸ ਪਹੁੰਚੀ ਹੈ। ਚੇਅਰਮੈਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਮਾਂ-ਬਾਪ ਆਰਥਿਕ ਤੰਗੀ ਕਾਰਨ ਬੱਚਿਆਂ ਦਾ ਪਾਲਣ ਪੋਸ਼ਣ ਨਹੀ ਕਰ ਸਕਦੇ ਉਹ ਬੱਚਿਆਂ ਨੂੰ ਜਾਨੋਂ ਨਾ ਮਾਰਨ, ਸਗੋਂ ਬਾਲ ਭਲਾਈ ਕਮੇਟੀਆਂ ਵਿੱਚ ਭੇਜ ਦੇਣ ਤਾਂ ਜੋ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਬੱਚੇ ਸਮਾਜ ਅਤੇ ਰਾਸ਼ਟਰ ਦਾ ਭਵਿੱਖ ਹਨ, ਇਹ ਬੱਚੇ ਵੱਡੇ ਹੋ ਕੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰਦੇ ਹਨ। Tags: if-you-cant-raise-them-dont-kill-them-send-them-to-child-rights-committees You Might Also Like ਪੱਤਰਕਾਰਾਂ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ ਆਈ ਸਾਹਮਣੇ: ਇਹ ਦੇਸ਼ ਹੈ ਸਭ ਤੋਂ ਖ਼ਤਰਨਾਕ January 8, 2025 ਨਾਕੇ ‘ਤੇ ASI ਨੂੰ ਘਸੀਟ ਕੇ ਲੈ ਗਈ ਕਾਰ: ਰੁਕਣ ਦਾ ਇਸ਼ਾਰਾ ਕਰਦੇ ਹੀ ਭਜਾਈ, ਟੱਕਰ ਮਾਰ ਕੇ ਡਿਵਾਈਡਰ ‘ਤੇ ਸੁੱਟਿਆ; ਵੀਡੀਓ ਸਾਹਮਣੇ ਆਇਆ January 12, 2024 ਓੜੀਸ਼ਾ ਰੇਲ ਹਾਦਸੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਮੋਦੀ June 3, 2023 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.
ਨਾਕੇ ‘ਤੇ ASI ਨੂੰ ਘਸੀਟ ਕੇ ਲੈ ਗਈ ਕਾਰ: ਰੁਕਣ ਦਾ ਇਸ਼ਾਰਾ ਕਰਦੇ ਹੀ ਭਜਾਈ, ਟੱਕਰ ਮਾਰ ਕੇ ਡਿਵਾਈਡਰ ‘ਤੇ ਸੁੱਟਿਆ; ਵੀਡੀਓ ਸਾਹਮਣੇ ਆਇਆ January 12, 2024