KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਦੋ ਵਿਅਕਤੀਆਂ ਨੇ ਨਾਬਾਲਗ ਨਾਲ ਕੀਤਾ ਬਲਾਤਕਾਰ: ਵੀਡੀਓ ਬਣਾ ਕੇ ਵਾਇਰਲ ਕਰਨ ਦੀ ਧਮਕੀ ਦੇ ਕੇ 6 ਲੱਖ ਰੁਪਏ ਵਸੂਲੇ, ਇੱਕ ਗ੍ਰਿਫਤਾਰ ਦੂਜਾ ਫ਼ਰਾਰ
Wife made unconscious by friend and raped

ਦੋ ਵਿਅਕਤੀਆਂ ਨੇ ਨਾਬਾਲਗ ਨਾਲ ਕੀਤਾ ਬਲਾਤਕਾਰ: ਵੀਡੀਓ ਬਣਾ ਕੇ ਵਾਇਰਲ ਕਰਨ ਦੀ ਧਮਕੀ ਦੇ ਕੇ 6 ਲੱਖ ਰੁਪਏ ਵਸੂਲੇ, ਇੱਕ ਗ੍ਰਿਫਤਾਰ ਦੂਜਾ ਫ਼ਰਾਰ


(ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ) : ਬਰਨਾਲਾ ‘ਚ ਇਕ ਵਿਅਕਤੀ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤਾ। ਜਿਸ ਤੋਂ ਬਾਅਦ ਉਸ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਕਰੀਬ 6 ਲੱਖ ਰੁਪਏ ਲੈ ਲਏ। ਇਸ ਮਾਮਲੇ ਵਿੱਚ ਬਰਨਾਲਾ ਪੁਲੀਸ ਨੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਮਹਿਲਾ ਐਸਐਚਓ ਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੇ ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਜਸਕਰਨ ਅਤੇ ਰਘੁਵੀਰ ਵਾਸੀ ਬਰਨਾਲਾ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ‘ਚ ਬਲੈਕਮੇਲਿੰਗ ਅਤੇ ਪੈਸੇ ਦੀ ਮੰਗ ਕਰਨ ਦੀ ਧਾਰਾ ਵੀ ਲਗਾਈ ਗਈ।

ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਉਮਰ ਕਰੀਬ 16 ਸਾਲ ਹੈ। ਇਕ ਸਾਲ ਪਹਿਲਾਂ ਉਕਤ ਮੁਲਜ਼ਮ ਦੇ ਉਸ ਨਾਲ ਸਬੰਧ ਸਨ। ਮੁਲਜ਼ਮ ਨੇ ਜ਼ਬਰਦਸਤੀ ਉਸ ਦੀ ਵੀਡੀਓ ਵੀ ਬਣਾਈ ਸੀ। ਜਿਸ ਤੋਂ ਬਾਅਦ ਲੜਕੀ ਨੂੰ ਬੁਰੀ ਤਰ੍ਹਾਂ ਬਲੈਕਮੇਲ ਕੀਤਾ ਗਿਆ। ਮੁਲਜ਼ਮਾਂ ਨੇ ਪੀੜਤਾ ਤੋਂ ਕਰੀਬ 6 ਲੱਖ ਰੁਪਏ ਲਏ ਸਨ। ਉਸ ਨੂੰ ਮੂੰਹ ਖੋਲ੍ਹਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਜਿਸ ਕਾਰਨ ਉਹ ਡਰੀ ਹੋਈ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਜਸਕਰਨ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਲਦ ਹੀ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

 

Leave a Reply