KESARI VIRASAT

Latest news
ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ 
You are currently viewing ਐਚ.ਐਮ.ਵੀ. ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਕਲਾ ਉਤਸਵ ਵਿੱਚ ਨਾਮ ਕੀਤਾ ਰੌਸ਼ਨ

ਐਚ.ਐਮ.ਵੀ. ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਕਲਾ ਉਤਸਵ ਵਿੱਚ ਨਾਮ ਕੀਤਾ ਰੌਸ਼ਨ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


 District Level Art Festival 2023-24

Maintaining  the rich legacy of always stand brilliantly in curricular and  extra- curricular activities, the students of HMV Collegiate Senior Secondary School proudly secured remarkable positions in different events in the District Level Competitions- Kala Utsav 2023-24 organized by State Government instructions and approved by Central Government.

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਦੇ ਦਿਸ਼ਾ-ਨਿਰਦੇਸ਼ ਹੇਠ ਰਾਜ ਸਰਕਾਰ ਦੀਆਂ ਹਦਾਇਤਾਂ ਅਤੇ ਕੇਂਦਰ ਸਰਕਾਰ ਵੱਲੋਂ ਪ੍ਰਵਾਨਿਤ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾਵਾਂ ਕਲਾ ਉਤਸਵ 2023-24 ਵਿੱਚ ਸ਼ਮੂਲੀਅਤ ਕਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੇ  ਸ਼ਾਸਤਰੀ ਨਾਚ, ਲੋਕ ਨਾਚ, ਨਾਟਕ, ਲੋਕ ਗੀਤ ਅਤੇ ਸ਼ਾਸਤਰੀ ਗਾਇਨ ਆਦਿ ਵਿੱਚ ਸ਼ਮੂਲੀਅਤ ਕੀਤੀ।

ਇਨ੍ਹਾਂ ਪ੍ਰਤੀਯੋਗਤਾਵਾਂ ਵਿੱਚ ਸਾਡੀ ਸੰਸਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪ੍ਰਸ਼ੰਸਾ ਹਾਸਲ ਕੀਤੀ। ਸ੍ਰਿਸ਼ਟੀ ਜੈਨ ਨੇ ਸੋਲੋ ਨਾਟਕ ਅਭਿਨੈ ਵਿੱਚ ਪਹਿਲਾ ਇਨਾਮ ਹਾਸਲ ਕੀਤਾ। ਮਹਿਕ ਬੈਂਸ ਨੇ ਸ਼ਾਸਤਰੀ ਗਾਇਨ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਨਾਨ ਪਰਕਸ਼ਨ ਮੈਲੋਡੀ ਸ਼੍ਰੇਣੀ ਵਿੱਚ ਸੁਕ੍ਰਿਤੀ ਮਿਗਲਾਨੀ ਨੇ ਦੂਜਾ, ਪਰਕਸ਼ਨ ਅਤੇ ਸ਼ਾਸਤਰੀ ਡਾਂਸ ਵਰਗ ਵਿੱਚ ਕਸ਼ਿਸ਼ ਅਤੇ ਪ੍ਰਤੀਕਸ਼ਾ ਨੇ ਕ੍ਰਮਵਾਰ ਤੀਜਾ ਸਥਾਨ ਹਾਸਲ ਕੀਤਾ।

ਵਿਦਿਆਰਥਣਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।  ਪਿ੍ਰੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਸਕੂਲ ਕੋਆਰਡੀਨੇਟਰ ਡਾ. ਸੀਮਾ ਮਰਵਾਹਾ, ਪ੍ਰੋਗਰਾਮ ਦੀ ਸੰਯੋਜਿਕਾ ਸ਼੍ਰੀਮਤੀ ਅਰਵਿੰਦਰ ਬੇਰੀ, ਪ੍ਰੋਗਰਾਮ ਇੰਚਾਰਜ ਸ਼੍ਰੀਮਤੀ ਰੇਣੂ ਵਾਲੀਆ, ਸੁਸ਼੍ਰੀ ਸੁਰਭੀ, ਪੂਰੀ ਟੀਮ ਅਤੇ ਵਿਜੇਤਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣਾ ਵਿਅਕਤੀਤਵ ਨਿਖਾਰਣ ਲਈ ਅਜਿਹੀਆਂ ਪ੍ਰਤੀਯੋਗਤਾਵਾਂ ਵਿੱਚ ਲਗਾਤਾਰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਡਾ. ਸੀਮਾ ਮਰਵਾਹਾ ਨੇ ਕਿਹਾ ਕਿ ਸਾਡੀ ਸੰਸਥਾ ਸਕੂਲ ਦੀਆਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਦੇ ਸੰਪੂਰਨ ਵਿਕਾਸ ਲਈ ਮੰਚ ਪ੍ਰਦਾਨ ਕਰ ਰਿਹਾ ਹੈ।

Leave a Reply