KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing Jasmine Sandlas life Threats : ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Jasmine Sandlas life threats: Punjabi singer Jasmine Sandlas received death threats

Jasmine Sandlas life Threats : ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਭਾਰਤੀ ਮੂਲ ਦੀ ਕੌਮਾਂਤਰੀ ਪ੍ਰਸਿੱਧੀ ਹਾਸਲ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਧਮਕੀ ਭਰੇ ਫੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਜੈਸਮੀਨ ਸੈਂਡਲਸ ਦਾ ਲਾਈਵ ਕੰਸਰਟ ਹੋਣਾ ਹੈ। ਜਿਵੇਂ ਹੀ ਉਹ ਦਿੱਲੀ ਏਅਰਪੋਰਟ ਪਹੁੰਚੀ। ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆਉਣੇ ਸ਼ੁਰੂ ਹੋ ਗਏ। ਫਿਲਹਾਲ ਗਾਇਕਾ ਜੈਸਮੀਨ ਸੈਂਡਲਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਦਿੱਲੀ ਦੇ ਇੱਕ 5 ਤਾਰਾ ਹੋਟਲ ਵਿੱਚ ਰੁਕੀ ਹੋਈ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਆਈ ਧਮਕੀ ਭਰੀ ਕਾਲ ਦੀ ਵੀ ਲਗਾਤਾਰ ਜਾਂਚ ਕਰ ਰਹੀ ਹੈ। ਪੰਜਾਬ ਦੀ ਇਸ ਗਾਇਕਾ ਜੈਸਮੀਨ ਸੈਂਡਲਸ ਨੇ ਬਾਲੀਵੁੱਡ ਦੇ ਕਈ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਗਾਇਕਾ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ।

Leave a Reply