KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਅੱਤਵਾਦੀ ਪੰਨੂ ਦੀ ਏਅਰ ਇੰਡੀਆ ਨੂੰ ਧਮਕੀ ‘ਤੇ ਕਾਰਵਾਈ: ਟੋਰਾਂਟੋ ਏਅਰਪੋਰਟ ਤੋਂ ਫੜੇ ਗਏ 10 ਸ਼ੱਕੀ, ਕੈਨੇਡੀਅਨ ਮੰਤਰੀ ਰੌਡਰਿਗਜ਼ ਦਾ ਆਇਆ ਬਿਆਨ

ਅੱਤਵਾਦੀ ਪੰਨੂ ਦੀ ਏਅਰ ਇੰਡੀਆ ਨੂੰ ਧਮਕੀ ‘ਤੇ ਕਾਰਵਾਈ: ਟੋਰਾਂਟੋ ਏਅਰਪੋਰਟ ਤੋਂ ਫੜੇ ਗਏ 10 ਸ਼ੱਕੀ, ਕੈਨੇਡੀਅਨ ਮੰਤਰੀ ਰੌਡਰਿਗਜ਼ ਦਾ ਆਇਆ ਬਿਆਨ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


 

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਕੁਝ ਦਿਨ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਧਮਕੀ ਦਿੱਤੀ ਸੀ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

ਪਾਬੰਦੀਸ਼ੁਦਾ ਜਥੇਬੰਦੀ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਕੈਨੇਡੀਅਨ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਵਧਾ ਦਿੱਤੀ ਹੈ। ਕੁਝ ਦਿਨ ਪਹਿਲਾਂ ਹੀ ਭਾਰਤ ਨੇ ਇਸ ਧਮਕੀ ਨੂੰ ਲੈ ਕੇ ਕੈਨੇਡਾ ਨਾਲ ਗੱਲ ਕੀਤੀ ਸੀ। ਜਿਸ ਕਾਰਨ ਏਅਰ ਇੰਡੀਆ ਦੇ ਯਾਤਰੀਆਂ ‘ਤੇ ਏਅਰਪੋਰਟ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਸ਼ੁੱਕਰਵਾਰ ਨੂੰ ਟੋਰਾਂਟੋ ਏਅਰਪੋਰਟ ‘ਤੇ ਕਰੀਬ 10 ਲੋਕਾਂ ਨੂੰ ਹਿਰਾਸਤ ਵਿਚ ਲੈਕੇ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਗਈ ਅਤੇ ਸਿੱਧੇ ਤੌਰ ‘ਤੇ ਫਲਾਈਟ ‘ਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਮੁਲਜ਼ਮਾਂ ਕੋਲੋਂ ਕੀ ਬਰਾਮਦ ਹੋਇਆ ਹੈ। ਸਾਰੇ ਮੁਲਜ਼ਮ ਕੈਨੇਡਾ ਤੋਂ ਏਅਰ ਇੰਡੀਆ ਦੀ ਫਲਾਈਟ ਵਿੱਚ ਸਵਾਰ ਹੋਣ ਜਾ ਰਹੇ ਸਨ।

 

ਕੈਨੇਡੀਅਨ ਟਰਾਂਸਪੋਰਟ ਮੰਤਰੀ ਪਾਬਲੋ ਰੌਡਰਿਗਜ਼ ਨੇ ਕਿਹਾ ਕਿ ਸੰਘੀ ਪੁਲਿਸ 19 ਨਵੰਬਰ ਨੂੰ ਏਅਰ ਇੰਡੀਆ ਦੀ ਉਡਾਣ ‘ਤੇ ਬੰਬ ਦੀ ਧਮਕੀ ਦੀ ਜਾਂਚ ਕਰ ਰਹੀ ਹੈ।

 

ਇੰਦਰਾ ਗਾਂਧੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ

 

ਅੱਤਵਾਦੀ ਪੰਨੂ ਨੇ ਜਾਰੀ ਵੀਡੀਓ ‘ਚ ਕਿਹਾ ਹੈ ਕਿ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਵਿਸ਼ਵ ਪੱਧਰ ‘ਤੇ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਡਾਣ ਨਹੀਂ ਭਰਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਕਿ 19 ਨਵੰਬਰ ਉਹੀ ਦਿਨ ਹੈ ਜਿਸ ਦਿਨ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਹੁੰਦਾ ਹੈ।

 

ਦਿੱਲੀ ਏਅਰਪੋਰਟ ਦਾ ਨਾਂ ਬਦਲਣ ਦੀ ਧਮਕੀ

 

ਅੱਤਵਾਦੀ ਪੰਨੂ ਨੇ ਕਿਹਾ ਕਿ ਭਾਰਤ ਨੇ ਸਿੱਖਾਂ ‘ਤੇ ਤਸ਼ੱਦਦ ਕੀਤਾ ਹੈ। ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਤੋਂ ਬਾਅਦ ਉਹ ਦਿੱਲੀ ਏਅਰਪੋਰਟ ਦਾ ਨਾਂ ਬੇਅੰਤ ਸਿੰਘ, ਸਤਵੰਤ ਸਿੰਘ ਦੇ ਨਾਂ ‘ਤੇ ਰੱਖਣਗੇ। ਦੱਸ ਦੇਈਏ ਕਿ ਬੇਅੰਤ ਸਿੰਘ ਅਤੇ ਸਤਵੰਤ ਸਿੰਘ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬਾਡੀਗਾਰਡ ਸਨ। ਦੋਵਾਂ ਵਲੋਂ 31 ਅਕਤੂਬਰ ਨੂੰ ਇੰਦਰਾ ਗਾਂਧੀ ‘ਤੇ ਗੋਲੀ ਚਲਾਈ ਗਈ।

 

ਪਹਿਲਾਂ ਵੀ ਕਈ ਵਾਰ ਧਮਕੀਆਂ ਦੇ ਚੁੱਕੇ ਹਨ

 

ਇਸ ਤੋਂ ਪਹਿਲਾਂ ਵੀ ਅੱਤਵਾਦੀ ਪੰਨੂ ਨੇ ਭਾਰਤ ਦੇ ਖਿਲਾਫ ਕਈ ਵੀਡੀਓ ਜਾਰੀ ਕਰਕੇ ਭਾਰਤ ਨੂੰ ਵੱਖ-ਵੱਖ ਤਰੀਕਿਆਂ ਨਾਲ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਸੀ। ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਪੰਨੂ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵਰਗਲਾ ਕੇ ਉਨ੍ਹਾਂ ਨੂੰ ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਖਾਲਿਸਤਾਨੀ ਨਾਅਰੇ ਲਿਖਵਾਉਂਦਾ ਸੀ। ਇਸ ਗੱਲ ਦਾ ਖੁਲਾਸਾ ਪੁਲਿਸ ਵੱਲੋਂ ਜਲੰਧਰ ਤੋਂ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੇ ਕੀਤਾ ਹੈ।

 

Leave a Reply