KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕੰਵਰਬੀਰ ਸਿੰਘ ਮੰਜਿਲ ਦੂਸਰੀ ਵਾਰੀ ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਜਨਰਲ-ਸਕੱਤਰ ਬਣੇ

ਕੰਵਰਬੀਰ ਸਿੰਘ ਮੰਜਿਲ ਦੂਸਰੀ ਵਾਰੀ ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਜਨਰਲ-ਸਕੱਤਰ ਬਣੇ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਭਾਰਤੀ ਜਨਤਾ ਪਾਰਟੀ ਵੱਲੋਂ ਕੰਵਰਬੀਰ ਸਿੰਘ ਮੰਜਿਲ ਨੂੰ ਦੂਸਰੀ ਵਾਰ ਭਾਜਪਾ ਓਬੀਸੀ ਮੋਰਚਾ ਪੰਜਾਬ ਦਾ ਜਨਰਲ-ਸਕੱਤਰ ਨਿਯੁਕਤ ਕੀਤਾ ਗਿਆ ਹੈ। ਮੰਜਿਲ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਿੱਚ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਸੀਨੀਅਰ ਉੱਪ ਚੇਅਰਮੈਨ ਦੇ ਅਹਿਮ ਅਹੁਦੇ ਤੇ ਵੀ ਕੰਮ ਕਰ ਚੁੱਕੇ ਹਨ।

ਕੇਸਰੀ ਵਿਰਾਸਤ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਮੰਜਿਲ ਨੇ ਕਿਹਾ ਕਿ ਭਾਜਪਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਅਹਿਮ ਰੋਲ ਅਦਾ ਕਰੇਗੀ ਅਤੇ ਆਉਣ ਵਾਲੀਆਂ ਕਾਰਪੋਰੇਸ਼ਨ ਅਤੇ ਪਾਰਲੀਮੈਂਟ ਚੋਣਾਂ ਵਿੱਚ ਭਾਜਪਾ ਦਾ ਝੰਡਾ ਹੋਰ ਬੁਲੰਦ ਹੋਵੇਗਾ।

ਆਪਣੀ ਇਸ ਨਿਯੁਕਤੀ ਤੇ ਕੰਵਰ ਮੰਜ਼ਿਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨਿਲ ਜਾਖੜ, ਸੰਗਠਨ ਮੰਤਰੀ ਸ਼੍ਰੀ ਮੰਥਰੀ ਸ਼੍ਰੀਨਿਵਾਸਲੂ, ਮੋਰਚੇ ਦੇ ਪ੍ਰਧਾਨ ਸਰਦਾਰ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਸਮੁੱਚੀ ਭਾਜਪਾ ਲੀਡਰਸ਼ਿੱਪ ਦਾ ਧੰਨਵਾਦ ਕੀਤਾ ਹੈ।

ਇਸ ਨਿਯੁਕਤੀ ਉਪਰੰਤ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਸਪੋਕਸਪਰਸਨ ਭਾਜਪਾ, ਸਃ ਹਰਦੀਪ ਸਿੰਘ ਗਿੱਲ ਸੂਬਾ ਜਨਰਲ ਸਕੱਤਰ ਭਾਜਪਾ SC ਮੋਰਚਾ, ਅਜੇਬੀਰਪਾਲ ਸਿੰਘ ਰੰਧਾਵਾ ਸਾਬਕਾ ਸੀਨੀਅਰ ਡਿਪਟੀ ਮੇਅਰ, ਗਗਨਦੀਪ ਸਿੰਘ ਏ ਆਰ ਅਤੇ ਹੋਰ ਸੱਝਣਾ ਵੱਲੋਂ ਮੰਜਿਲ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ ਗਿਆ।

Leave a Reply