KESARI VIRASAT

Latest news
Supreme Court ਨੇ ਨਗਰ ਨਿਗਮ ਤੇ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਦਿੱਤੇ ਸਖ਼ਤ ਹੁਕਮ ਗੈਂਗਸਟਰ ਅਰਸ਼ ਡੱਲਾ ਦੇ ਸਾਥੀਆਂ ਦਾ ਪੁਲਿਸ ਨਾਲ ਸਿੱਧਾ ਮੁਕਾਬਲਾ: ਇਕ ਜ਼ਖ਼ਮੀ ਠੇਕੇਦਾਰ ਰੋਂਦੇ ਸਾਡਾ ਭੁਗਤਾਨ ਨਹੀਂ ਹੁੰਦਾ ਪਰ ਇਸ ਠੇਕੇਦਾਰ ਨੇ ਕਰਵਾ ਲਏ 11.50 ਕਰੋੜ ਰੁਪਏ ਵਾਧੂ ਰਿਲੀਜ਼: ਗ੍ਰਿਫਤਾਰ ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ... ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਖੁਦਕੁਸ਼ੀ ਹਮਲਾ: 14 ਫੌਜੀਆਂ ਸਮੇਤ 26 ਲੋਕਾਂ ਦੀ ਮੌਤ ; ਬਲੋਚ ਲਿਬਰੇਸ਼ਨ ਆਰਮ... Future of indian Economy: ਅਗਲੇ 25 ਸਾਲਾਂ ਵਿਚ 35 ਟ੍ਰਿਲੀਅਨ ਹੋ ਜਾਵੇਗੀ ਭਾਰਤੀ ਅਰਥ ਵਿਵਸਥਾ ਕਪੂਰਥਲਾ ਵਿਚ ਫਿਰ ਤੋਂ ਫਿਰੌਤੀ ਮੰਗਣ ਲਈ ਫਾਇਰਿੰਗ: ਗਰੀਬ ਕੁੜੀਆਂ ਦੇ ਵਿਆਹ ਕਰਵਾਉਣ ਵਾਲਾ ਐਨਆਰਆਈ ਲਿਆ ਨਿਸ਼ਾਨੇ ਤੇ ਝੋਨੇ ਦੀ ਖਰੀਦ ਨਾ ਹੋਣ 'ਤੇ ਕਿਸਾਨ ਵੱਲੋਂ ਖੁਦਕੁਸ਼ੀ ਸੂਬਾ ਸਰਕਾਰ ਦੀ ਨਾਕਾਮੀ- ਭਾਜਪਾ ਆਗੂਆਂ ਨੇ ਦੱਸਿਆ ਇਤਿਹਾਸ ਦਾ ਕਾ... ਸਮਾਣਾ ਹਲਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਚਰਚਾ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਹੋਣ ਤੇ ਜਥੇਦਾਰ ਕੁਲਵੰਤ ਸਿੰਘ ਮੰਨਣ ਸਨਮਾਨਤ 
You are currently viewing ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ ਸੋਨੇ ਦੇ ਗਹਿਣੇ ਮਹਿੰਗੀਆਂ ਘੜੀਆਂ ਜਾਇਦਾਦ ਦੇ ਦਸਤਾਵੇਜ਼ ਬਰਾਮਦ

ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ ਸੋਨੇ ਦੇ ਗਹਿਣੇ ਮਹਿੰਗੀਆਂ ਘੜੀਆਂ ਜਾਇਦਾਦ ਦੇ ਦਸਤਾਵੇਜ਼ ਬਰਾਮਦ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


*ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਬਿਊਰੋ ਕਰੇਗੀ ਇੱਕ ਹੋਰ ਕੇਸ ਦਰਜ*

 

ਚੰਡੀਗੜ੍ਹ, 6 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਦੇ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7 ਲੱਖ ਰੁਪਏ ਨਕਦ, 8 ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦਾ ‘ਕੜਾ’, ਕੁਝ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਕ ਘੜੀ, ਜਿਸ ਦੀ ਕੀਮਤ 45,000 ਰੁਪਏ ਹੈ, ਵੀ ਜ਼ਬਤ ਕੀਤੀ ਹੈ ਜੋ ਕਿ ਸ਼ਿਕਾਇਤਕਰਤਾ ਨੇ ਚੰਡੀਗੜ੍ਹ ਦੇ ਬਾਜ਼ਾਰ ਤੋਂ ਖ਼ਰੀਦ ਕੇ ਇਸ ਮੈਨੇਜਰ ਨੂੰ ਦਿੱਤੀ ਸੀ।

 

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬੈਂਕ ਨੂੰ ਉਸਦਾ ਲਾਕਰ ਫਰੀਜ਼ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਸਾਰੇ ਵੇਰਵੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਦੇ ਉਕਤ ਕਰਮਚਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਉਕਤ ਮਿਲਕ ਪਲਾਂਟ ‘ਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਕੰਮ ਸਬੰਧੀ ਪਹਿਲਾਂ ਹੀ ਉਸ ਕੋਲ਼ੋਂ 50,000 ਰੁਪਏ ਲੈ ਚੁੱਕਾ ਹੈ।

 

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਅਤੇ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਉਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ -1, ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply