KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿੱਚ ਸਟਾਪੇਜ ਦਿਵਾਉਣ ਲਈ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿੱਚ ਸਟਾਪੇਜ ਦਿਵਾਉਣ ਲਈ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


*ਕਿਹਾ- ਸੂਬੇ ਦੇ ਪ੍ਰਮੁੱਖ ਉਦਯੋਗਿਕ ਸ਼ਹਿਰ ਅਤੇ ਐਨ.ਆਰ.ਆਈ ਹੱਬ ਨੂੰ ਮਿਲਣਾ ਚਾਹੀਦਾ ਹੈ ਸਟਾਪੇਜ*

 

ਜਲੰਧਰ, 20 ਦਸੰਬਰ (ਗੁਰਪ੍ਰੀਤ ਸਿੰਘ ਸੰਧੂ) : ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲ ਕੇ 30 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਨਵੀਂ ਦਿੱਲੀ ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਜਲੰਧਰ ਵਿੱਚ ਸਟਾਪੇਜ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸੂਬੇ ਦਾ ਪ੍ਰਮੁੱਖ ਉਦਯੋਗਿਕ ਸ਼ਹਿਰ ਹੋਣ ਦੇ ਨਾਲ-ਨਾਲ ਐਨ.ਆਰ.ਆਈ ਹੱਬ ਵੀ ਹੈ। ਜਲੰਧਰ ਵਿਖੇ ਇਸ ਰੇਲਗੱਡੀ ਦੇ ਰੁਕਣ ਨਾਲ ਉੱਦਮੀਆਂ, ਕਾਰੋਬਾਰੀਆਂ ਅਤੇ ਐਨ.ਆਰ.ਆਈ ਨੂੰ ਬਹੁਤ ਫਾਇਦਾ ਹੋਵੇਗਾ ਜਿਨ੍ਹਾਂ ਨੂੰ ਜਲੰਧਰ ਅਤੇ ਨਵੀਂ ਦਿੱਲੀ ਵਿਚਕਾਰ ਇਸ ਹਾਈ ਸਪੀਡ ਟਰੇਨ ਵਿੱਚ ਸਫ਼ਰ ਕਰਨ ਦਾ ਮੌਕਾ ਮਿਲੇਗਾ। ਰਿੰਕੂ ਨੇ ਕਿਹਾ ਕਿ ਜੇਕਰ ਵੰਦੇ ਭਾਰਤ ਲੁਧਿਆਣਾ ਅਤੇ ਅੰਬਾਲਾ ਦੇ ਸਟੇਸ਼ਨਾਂ ‘ਤੇ ਸਟਾਪੇਜ ਹੈ ਤਾਂ ਜਲੰਧਰ ‘ਤੇ ਵੀ ਸਟਾਪੇਜ ਜ਼ਰੂਰ ਹੋਣਾ ਚਾਹੀਦਾ ਹੈ। ਇਸ ਨਾਲ ਨਾ ਸਿਰਫ ਰੇਲਵੇ ਨੂੰ ਫਾਇਦਾ ਹੋਵੇਗਾ ਸਗੋਂ ਲੋਕਾਂ ਦਾ ਕੀਮਤੀ ਸਮਾਂ ਵੀ ਬਚੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਨਵੀਂ ਦਿੱਲੀ ਤੋਂ ਕਟੜਾ ਤੱਕ ਚੱਲਣ ਵਾਲੀ ਬੰਦੇ ਭਾਰਤ ਐਕਸਪ੍ਰੈਸ ਨੂੰ ਵੀ ਜਲੰਧਰ ਵਿੱਚ ਸਟਾਪੇਜ ਨਹੀਂ ਦਿੱਤਾ ਗਿਆ ਜਿਸ ਕਾਰਨ ਇੱਥੋਂ ਦੇ ਲੋਕ ਨਿਰਾਸ਼ ਹਨ। ਇਸ ਲਈ ਹੁਣ ਜਲੰਧਰ ਨੂੰ ਨਵੀਂ ਦਿੱਲੀ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

 

 ਸੰਸਦ ਮੈਂਬਰ ਰਿੰਕੂ ਨੇ ਰੇਲ ਮੰਤਰੀ ਨੂੰ ਦੱਸਿਆ ਕਿ ਜਲੰਧਰ ਪੰਜਾਬ ਦਾ ਵੱਡਾ ਸਟੇਸ਼ਨ ਹੈ। ਇਸ ਸਟੇਸ਼ਨ ‘ਤੇ ਰੋਜ਼ਾਨਾ ਹਜ਼ਾਰਾਂ ਯਾਤਰੀ ਆਉਂਦੇ ਹਨ। ਵੰਦੇ ਭਾਰਤ ਦਾ ਸਭ ਤੋਂ ਵੱਧ ਲਾਭ ਵਪਾਰਿਆਂ ਨੂੰ ਹੋਵੇਗਾ ਜਿਨ੍ਹਾਂ ਲਈ ਸਮਾਂ ਬਹੁਤ ਕੀਮਤੀ ਹੈ। ਜੇਕਰ ਟਰੇਨ ਜਲੰਧਰ ‘ਚ ਰੁਕਦੀ ਹੈ ਤਾਂ ਰੇਲਵੇ ਦਾ ਮਾਲੀਆ ਵੀ ਵਧੇਗਾ। ਉਮੀਦ ਹੈ ਕਿ ਉਸ ਦੀ ਮੰਗ ਜਲਦੀ ਪੂਰੀ ਹੋ ਜਾਵੇਗੀ।

 

 ਨਵੀਂ ਦਿੱਲੀ ਅਤੇ ਅੰਮ੍ਰਿਤਸਰ ਦੀ ਦੂਰੀ 450 ਕਿਲੋਮੀਟਰ ਹੈ। ਵੰਦੇ ਭਾਰਤ ਐਕਸਪ੍ਰੈਸ ਸਿਰਫ 5 ਘੰਟਿਆਂ ਵਿੱਚ ਇਹ ਦੂਰੀ ਤੈਅ ਕਰੇਗੀ। ਰੇਲਵੇ ਨੇ ਵੰਦੇ ਭਾਰਤ ਦਾ ਸਮਾਂ ਤੈਅ ਕਰ ਦਿੱਤਾ ਹੈ। ਜਿਸ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਟਰੇਨ ਅੰਮ੍ਰਿਤਸਰ ਤੋਂ ਚੱਲੇਗੀ ਅਤੇ ਟਾਈਮ ਟੇਬਲ ਅਨੁਸਾਰ ਅੰਮ੍ਰਿਤਸਰ ਤੋਂ ਰਵਾਨਗੀ ਦਾ ਸਮਾਂ ਸਵੇਰੇ 7.55 ਵਜੇ ਹੋਵੇਗਾ ਅਤੇ ਸਵੇਰੇ 1.05 ਵਜੇ ਦਿੱਲੀ ਪਹੁੰਚੇਗੀ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਉਮੀਦ ਪ੍ਰਗਟਾਈ ਹੈ ਕਿ ਰੇਲਵੇ ਉਨ੍ਹਾਂ ਦੀ ਮੰਗ ‘ਤੇ ਹਾਂ-ਪੱਖੀ ਰੁਖ ਅਖਤਿਆਰ ਕਰੇਗਾ ਅਤੇ ਜਲੰਧਰ ਨੂੰ ਇਸ ਟਰੇਨ ਦੇ ਸਟਾਪੇਜ ‘ਚ ਸ਼ਾਮਲ ਕੀਤਾ ਜਾਵੇਗਾ।

Leave a Reply