ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਕੇਂਦਰ ਸਰਕਾਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਗੈਂਗਸਟਰ ਗੋਲਡੀ ਬਰਾੜ ਨੂੰ UAPA ਤਹਿਤ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ ਬਰਾੜ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸ ਸਾਥੀ ਹੈ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ’ਚ ਵੀ ਵਾਂਟੇਡ ਹੈ।
ਗੋਲਡੀ ਬਰਾੜ ਪੰਜਾਬ ’ਚ ਟਾਰਗੇਟ ਕਿਲਿੰਗ ਦਾ ਮੁਲਜ਼ਮ ਵੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਗੋਲਡੀ ਬਰਾੜ ਤੋਂ ਪਹਿਲਾਂ ਕੇਂਦਰ ਸਰਕਾਰ ਲਖਬੀਰ ਸਿੰਘ ਲੰਡਾ ਨੂੰ ਵੀ ਅੱਤਵਾਦੀ ਐਲਾਨ ਚੁੱਕੀ ਹੈ। ਇਹ ਦੋਵੇਂ ਕੈਨੇਡਾ ਵਿੱਚ ਲੁਕੇ ਹੋਏ ਹਨ ਅਤੇ ਪੰਜਾਬ ਵਿੱਚ ਜ਼ਬਰਦਸਤੀ ਅਤੇ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਵੀ ਸ਼ਾਮਲ ਹਨ।