KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...
You are currently viewing ਪੰਜਾਬ ‘ਚ 5ਵੀਂ, ਚੰਡੀਗੜ੍ਹ ‘ਚ 8ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਠੰਡ ਕਾਰਨ ਵਧੀਆਂ ਛੁੱਟੀਆਂ

ਪੰਜਾਬ ‘ਚ 5ਵੀਂ, ਚੰਡੀਗੜ੍ਹ ‘ਚ 8ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਠੰਡ ਕਾਰਨ ਵਧੀਆਂ ਛੁੱਟੀਆਂ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਠੰਢ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਵਿੱਚ 5ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸ ਦੇ ਨਾਲ ਹੀ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

 

 ਇਸ ਤੋਂ ਪਹਿਲਾਂ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੇ ਹੁਕਮ ਜਾਰੀ ਕੀਤੇ ਸਨ। ਚੰਡੀਗੜ੍ਹ ਵਿੱਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ। ਹਾਲਾਂਕਿ, ਉਦੋਂ ਤੱਕ ਸਕੂਲ ਆਨਲਾਈਨ ਪੜ੍ਹਾਈ ਕਰ ਸਕਣਗੇ। ਜਦੋਂ ਕਿ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਨਿਯਮਤ ਤੌਰ ‘ਤੇ ਸਕੂਲ ਆਉਣਾ ਪਵੇਗਾ।

 

 

 ਚੰਡੀਗੜ੍ਹ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਸਕੂਲ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ।

 

 ਚੰਡੀਗੜ੍ਹ ਵਿੱਚ ਸਿੱਖਿਆ ਵਿਭਾਗ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ ਸ਼ਾਮ 4:30 ਤੋਂ ਬਾਅਦ ਨਹੀਂ ਲੱਗਣਗੀਆਂ। ਸਾਰੇ ਸਕੂਲਾਂ ਨੂੰ 9:30 ਤੋਂ ਸ਼ਾਮ 4 ਵਜੇ ਤੱਕ ਸਟਾਫ ਦਾ ਸਮਾਂ ਤੈਅ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਸਕੂਲ 9 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਠੰਢ ਵਧਣ ਕਾਰਨ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ।

Leave a Reply