KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਰਾਘਵ ਚੱਢਾ ਅਤੇ ਉਸ ਦਾ ਸਾਥੀ ਫਰਜ਼ੀ ਸਰਟੀਫਿਕੇਟ ਮਾਮਲੇ ‘ਚ ਗ੍ਰਿਫਤਾਰ

ਰਾਘਵ ਚੱਢਾ ਅਤੇ ਉਸ ਦਾ ਸਾਥੀ ਫਰਜ਼ੀ ਸਰਟੀਫਿਕੇਟ ਮਾਮਲੇ ‘ਚ ਗ੍ਰਿਫਤਾਰ


 ਕੇਸਰੀ  ਵਿਰਾਸਤ ਨਿਊਜ਼ ਨੈੱਟਵਰਕ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਰਾਘਵ ਚੱਢਾ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।

 ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਡੀਸੀਪੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਰੋਹ ਸਰਗਰਮ ਹੈ ਜੋ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਦਾ ਧੰਦਾ ਕਰਦਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਉਕਤ ਵਿਅਕਤੀਆਂ ਦੀ ਪਛਾਣ ਅਨੁਰਾਗ ਡਾਬਰ ਪੁੱਤਰ ਰਾਮ ਪ੍ਰਕਾਸ਼ ਵਾਸੀ ਬੀ-46 ਨਿਊ ਵਿਨੈ ਨਗਰ ਜਲੰਧਰ ਅਤੇ ਰਾਘਵ ਚੱਢਾ ਪੁੱਤਰ ਨਰੇਸ਼ ਚੰਦਰ ਵਾਸੀ ਫਤਿਹਪੁਰੀ ਟਾਂਡਾ ਰੋਡ ਵਜੋਂ ਹੋਈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਵਿੱਚ ਧਾਰਾ 465,467,468,471,420 ਆਈਪੀਸੀ, 66ਡੀ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

 ਦੱਸ ਦੇਈਏ ਕਿ ਇਹ ਗਿਰੋਹ ਬਹੁਤ ਹੀ ਚਲਾਕੀ ਨਾਲ ਕੰਮ ਕਰਦਾ ਸੀ ਅਤੇ ਵੱਡੇ ਪੱਧਰ ‘ਤੇ ਜਾਅਲੀ ਸਰਟੀਫਿਕੇਟ ਬਣਾਉਂਦਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਪ੍ਰਿੰਟਰ ਸਮੇਤ ਕੰਪਿਊਟਰ ਸੈੱਟ ਅਤੇ 600 ਦੇ ਕਰੀਬ ਜਾਅਲੀ ਸਰਟੀਫਿਕੇਟ ਬਰਾਮਦ ਕੀਤੇ ਹਨ। ਇਸ ਗਰੋਹ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਅਨੁਰਾਗ ਡਾਬਰ ਜੋ ਕਿ ਇੱਕ ਪ੍ਰਾਈਵੇਟ ਸਕੂਲ ਦਾ ਪ੍ਰਿੰਸੀਪਲ ਹੈ, ਵਿਦਿਆਰਥੀਆਂ ਦਾ ਡਾਟਾ ਇਕੱਠਾ ਕਰਕੇ ਦੂਜੇ ਮੁਲਜ਼ਮ ਰਾਘਵ ਨੂੰ ਭੇਜਦਾ ਸੀ। ਸੰਦੀਪ ਸ਼ਰਮਾ ਨੇ ਦੱਸਿਆ ਕਿ ਰਾਘਵ ਕੰਪਿਊਟਰ ਦੀ ਵਰਤੋਂ ਕਰਕੇ ਡਾਟਾ ਤੋਂ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਮਹਿੰਗੇ ਭਾਅ ਵੇਚਦਾ ਸੀ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਰੋਹ ਇਨ੍ਹਾਂ ਸਰਟੀਫਿਕੇਟਾਂ ਨੂੰ 20,000 ਰੁਪਏ ਤੋਂ ਲੈ ਕੇ 25,000 ਰੁਪਏ ਤੱਕ ਦੀ ਕੀਮਤ ਵਿੱਚ ਵੇਚਦਾ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਜਾਣਕਾਰੀ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।

Leave a Reply