ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਪੰਜਾਬ ਦਾ ਦਿਲ ਅਖਵਾਉਣ ਵਾਲੇ ਸ਼ਹਿਰ ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਸਿੱਧਾ ਮੁਕਾਬਲਾ ਹੋ ਗਿਆ ਹੈ। ਇਸ ਮੁਕਾਬਲੇ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾਂਦੇ ਹਨ।
ਸੂਤਰਾਂ ਅਨੁਸਾਰ ਇਹ ਮੁਕਾਬਲਾ ਭਾਰਗੋ ਕੈਂਪ ਥਾਣੇ ਅਧੀਨ ਆਉਂਦੇ ਨਾਖਾ ਵਾਲੀ ਬਗੀਚੀ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਦੇ ਅੰਦਰ ਹੋਇਆ। ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਭਰਤੀ ਕੀਤਾ ਗਿਆ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਸੀਆਈਏ ਦੀ ਟੀਮ ਭਗੌੜਿਆਂ ਨੂੰ ਫੜਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗੋਲੀ ਲੱਗੀ। ਪੁਲਿਸ ਸੂਤਰਾਂ ਅਨੁਸਾਰ ਇਹ ਦੋਵੇਂ ਗੈਂਗਸਟਰ ਕਤਲ ਅਤੇ ਸੁਪਾਰੀ ਦੇਣ ਦੇ ਮਾਮਲੇ ਵਿੱਚ ਸ਼ਾਮਲ ਹਨ।