ਚੰਡੀਗੜ੍ਹ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ) : ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ‘ਆਪ’-ਕਾਂਗਰਸ ਦੇ I.N.D.I.A ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਅਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ। ਜਿਨ੍ਹਾਂ ਵਿੱਚੋਂ ਭਾਜਪਾ ਦੇ ਮਨੋਜ ਨੂੰ 16 ਅਤੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ, ਜਦਕਿ 8 ਵੋਟਾਂ ਗਿਣਤੀ ਵਿੱਚ ਸ਼ਾਮਲ ਨਹੀਂ ਹੋਈਆਂ। ਹਾਲਾਂਕਿ, ਇਹ ਅਯੋਗ ਸੀ ਜਾਂ ਕੋਈ ਹੋਰ ਕਾਰਨ ਸੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਖਾਸ ਗੱਲ ਇਹ ਹੈ ਕਿ ਦੇਸ਼ ‘ਚ ਵਿਰੋਧੀ ਪਾਰਟੀਆਂ ਦੀ ਭਾਜਪਾ ਅਤੇ I.N.D.I.A ਵਿਚਕਾਰ ਇਹ ਪਹਿਲਾ ਸਿੱਧਾ ਮੁਕਾਬਲਾ ਸੀ। ਜਿਸ ਨੂੰ ਭਾਜਪਾ ਜਿੱਤਣ ਵਿਚ ਸਫਲ ਰਹੀ।
ਨਵੇਂ ਮੇਅਰ ਮਨੋਜ ਸੋਨਕਰ ਨਾਲ ਸੰਸਦ ਮੈਂਬਰ ਕਿਰਨ ਖੇਰ ਅਤੇ ਭਾਜਪਾ ਕੌਂਸਲਰ।