ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਪਰਸਾਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਅੱਜ ਸੁਣਵਾਈ ਹੋਈ ਹੈ।
ਦਰਅਸਲ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਨੇ ਬੀਤੇ ਦਿਨ ਪਟੀਸ਼ਨ ਦਾਇਰ ਕਰ ਕੇ ਪ੍ਰੀਜ਼ਾਈਡਿੰਗ ਅਫ਼ਸਰ ‘ਤੇ ਧਾਂਦਲੀ ਦਾ ਦੋਸ਼ ਲਾਉਂਦੇ ਹੋਏ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹੁਣ ਇਸ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਤੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਦੇ ਹੋਏ ਤਿੰਨ ਹਫਤਿਆਂ ’ਚ ਜਵਾਬ ਦਾਖਿਲ ਕਰਨ ਦੇ ਹੁਕਮ ਦਿੱਤੇ ਹਨ।
ਇਸੇ ਮਾਮਲੇ ਨਾਲ ਜੁੜੀ ਇੱਕ ਹੋਰ ਖ਼ਬਰ ਵਿੱਚ ਦੂਜੇ ਪਾਸੇ ਚੰਡੀਗੜ੍ਹ ਵਿਖੇ ਯੂਥ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਥ ਕਾਂਗਰਸ ਦੇ ਵਰਕਰ ਪੁਲਿਸ ਨਾਲ ਭਿੜ ਗਏ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ ਹੈ।