KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...
You are currently viewing 42 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

42 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ


 

ਚੰਡੀਗੜ੍ਹ, 10 ਫਰਵਰੀ -ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply