KESARI VIRASAT

ਕੇਸਰੀ ਵਿਰਾਸਤ

Latest news
ਸ਼ਮਸ਼ਾਨਘਾਟ ਦੀ ਕੰਧ ਡਿੱਗੀ: ਮਲਬੇ ਹੇਠ ਦੱਬੇ 6 ਲੋਕ, ਲੜਕੀ ਸਮੇਤ 4 ਦੀ ਮੌਤ; ਹਾਦਸੇ ਦਾ ਵੀਡੀਓ ਸਾਹਮਣੇ ਆਇਆ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਭਾਈ ਲਾਲੋ ਦੇ ਵਾਰਸਾਂ ਵਲੋਂ ਰੋਸ ਮੀਟਿੰਗ ਭਲਕੇ  - ਮੰਜਿਲ  ਵੱਡੀ ਸਿਆਸੀ ਹਲਚਲ: ਕਰਮਜੀਤ ਚੌਧਰੀ ਨੇ ਕਾਂਗਰਸ ਛੱਡੀ:ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਬਿੱਟੂ ਵੀ ਭਾਜਪਾ 'ਚ ਸ਼ਾਮਲ ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱਗ ਲਗਾ ਦਿੱਤੀ; ਪੇਟ ਵਿੱਚ ਜੁੜ... ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ...
You are currently viewing ਪ੍ਰਧਾਨ ਮੰਤਰੀ ਨਰਿੰਦਰ ਮੋਦੀ ਔਰਤਾਂ ਨੂੰ ਬਰਾਬਰੀ ਅਤੇ ਸਤਿਕਾਰ ਦਿਵਾਉਣ ਲਈ ਵਚਨਬੱਧ- ਸਾਬਕਾ ਅੰਬੈਸਡਰ ਤਰਨਜੀਤ ਸਿੰਘ ਸੰਧੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਔਰਤਾਂ ਨੂੰ ਬਰਾਬਰੀ ਅਤੇ ਸਤਿਕਾਰ ਦਿਵਾਉਣ ਲਈ ਵਚਨਬੱਧ- ਸਾਬਕਾ ਅੰਬੈਸਡਰ ਤਰਨਜੀਤ ਸਿੰਘ ਸੰਧੂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਸਾਬਕਾ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਪਿੰਡ ਖਾਨ ਕੋਟ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬੱਚੀਆਂ ਨੂੰ ਸਕੂਲ ਭੇਜਣ ਅਤੇ ਹਰ ਹਾਲ ਵਿਚ ਪੜਾਉਣ ਦੀ ਕੀਤੀ ਜ਼ੋਰਦਾਰ ਵਕਾਲਤ। 

 

ਅੰਮ੍ਰਿਤਸਰ 8 ਮਾਰਚ ( ਗੁਰਪ੍ਰੀਤ ਸਿੰਘ ਸੰਧੂ):  ਅਮਰੀਕਾ ਵਿਚ ਭਾਰਤੀ ਰਾਜਦੂਤ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਵੱਲੋਂ ਅੱਜ ਅੰਮ੍ਰਿਤਸਰ ਨਜ਼ਦੀਕ ਪਿੰਡ ਖਾਨ ਕੋਟ ਦੇ ਆਪਣੇ ਗ੍ਰਹਿ ਵਿਖੇ ਪਿੰਡ ਦੀਆਂ ਮਹਿਲਾਵਾਂ ਦੀ ਸ਼ਮੂਲੀਅਤ ਅਤੇ ਗਰਮਜੋਸ਼ੀ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਉਨ੍ਹਾਂ ਆਪਣੇ ਦਿਲ ਦੀਆਂ ਗੱਲਾਂ ਸਭ ਨਾਲ ਸਾਂਝੀਆਂ ਕੀਤੀਆਂ ਅਤੇ ਸਮਾਜ ਨੂੰ ਔਰਤ ਨੂੰ ਸਤਿਕਾਰ, ਬਰਾਬਰ ਦੇ ਮੌਕੇ ਦੇਣ ਅਤੇ ਵਿਕਾਸ ਵਿਚ ਭਾਈਵਾਲ ਬਣਾਉਣ ਦਾ ਹੋਕਾ ਦਿੱਤਾ। ਇਸ ਮੌਕੇ ਉਨ੍ਹਾਂ ਵੱਲੋਂ ਪੇਂਡੂ ਔਰਤਾਂ ਨੂੰ ਵਧਾਈ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਸੈਂਕੜੇ ਸੂਟ ਤੋਹਫ਼ੇ ਵਜੋਂ ਦਿੱਤੇ ਗਏ ।

ਪ੍ਰੋ. ਸਰਚਾਂਦ ਸਿੰਘ ਅਨੁਸਾਰ ਇਸ ਮੌਕੇ ਉਨ੍ਹਾਂ ਆਪਣੀ ਮਾਤਾ ਸ਼੍ਰੀਮਤੀ ਜਗਜੀਤ ਕੌਰ ਸੰਧੂ ਦੀਆਂ ਯਾਦਾਂ ਨਾਲ ਸਾਂਝ ਪਾਉਂਦਿਆਂ ਭਾਵਕ ਲਹਿਜ਼ੇ ਵਿਚ ਕਿਹਾ ਕਿ ਉਹ ਅੱਜ ਜੋ ਕੁਝ ਵੀ ਹਨ ਉਹ ਸਭ ਪ੍ਰਾਪਤੀਆਂ ਮਾਤਾ ਜੀ ਅਤੇ ਉਨ੍ਹਾਂ ਦੀ ਸਿੱਖਿਆ ਤੇ ਪੜਾਈ ਦੀ ਦੇਣ ਹਨ। ਉਨ੍ਹਾਂ ਪਿੰਡ ਦੀਆਂ ਔਰਤਾਂ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਮੇਰੀ ਮਾਤਾ ਵੀ ਤੁਹਾਡੇ ਵਾਂਗ ਸਨ, ਪਰ ਉਨ੍ਹਾਂ ਪੜਾਈ ਦੀ ਅਹਿਮੀਅਤ ਨੂੰ ਸਮਝਿਆ ਅਤੇ ਪਿੰਡ ਤੋਂ ਬਾਹਰ ਨਿਕਲ ਕੇ ਪੜਾਈ ਕੀਤੀ । ਅਮਰੀਕਾ ਤੋਂ ਡਾਕਟਰੇਟ ਕਰਨ ਤੋਂ ਬਾਅਦ ਦੇਸ਼ ਪਰਤ ਕੇ ਅੰਮ੍ਰਿਤਸਰ ਵਿੱਚ ਸਰਕਾਰੀ ਕਾਲਜ ਫ਼ਾਰ ਵੁਮੈਨ ਵਿਖੇ ਸੇਵਾ ਕਰਦਿਆਂ ਪ੍ਰਿੰਸੀਪਲ ਵਜੋਂ ਸੇਵਾਮੁਕਤ ਹੋਏ। ਉਹਨਾਂ ਨੇ ਹਮੇਸ਼ਾਂ ਮੈਨੂੰ ਸੱਚੇ ਮਨ ਨਾਲ ਮਿਹਨਤ ਕਰਨ ਅਤੇ ਕੁਝ ਬਣ ਜਾਣ ਦੇ ਬਾਅਦ ਸਮਾਜ ਨੂੰ ਵਾਪਸ ਦੇਣ ਲਈ ਪ੍ਰੇਰਿਆ।

ਸਰਦਾਰ ਸੰਧੂ ਨੇ ਔਰਤਾਂ ਨੂੰ ਪੜਾਈ ਦੀ ਹੋਰ ਮਹੱਤਤਾ ਬਾਰੇ ਜਾਣੂ ਕਰਾਇਆ ਅਤੇ ਕਿਹਾ ਕਿ ਪੜਾਈ ਅੱਜ ਦੇ ਦੌਰ ’ਚ ਬੇਹੱਦ ਜ਼ਰੂਰੀ ਹੈ।ਉਨ੍ਹਾਂ ਬੱਚਿਆਂ ਬੱਚੀਆਂ ਨੂੰ ਜ਼ਰੂਰ ਪੜਾਉਣ ਤੇ ਸਕੂਲ ਭੇਜਣ ਪ੍ਰਤੀ ਖੁੱਲ ਕੇ ਵਕਾਲਤ ਕੀਤੀ। ਉਨ੍ਹਾਂ ਇਸ ਗਲ ’ਤੇ ਜ਼ੋਰ ਦਿੱਤਾ ਕਿ ਬੱਚਿਆਂ ਨੂੰ ਨਾ ਪੜਾਉਣ ਵਾਲੇ ਲੋਕ ਬੱਚਿਆਂ ਦੇ ਦੋਸ਼ੀ ਅਤੇ ਉਨ੍ਹਾਂ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਸ਼ਕਲ ਜਾਂ ਮਦਦ ਲਈ ਉਹ ਹਰ ਵਕਤ ਉਨ੍ਹਾਂ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਹਤਮੰਦ ਸਮਾਜ ਲਈ ਔਰਤ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ। ਔਰਤ ’ਚ ਸਮਾਜ ਨੂੰ ਉਪਰ ਚੁੱਕਣ ਦੀ ਸਮਰੱਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਧਰਤੀ ’ਤੇ ਆਇਆ ਹਰ ਮਨੁੱਖ ਔਰਤ ਦਾ ਕਰਜ਼ਦਾਰ ਹੈ। ਗੁਰੂ ਨਾਨਕ ਦੇਵ ਜੀ ਨੇ ਇਸਤਰੀ ਜਾਤੀ ਪ੍ਰਤੀ ’’ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ ।’ ਕਹਿ ਕੇ ਵਡਿਆਈ ਕੀਤੀ। ਇਹ ਕਹਿਣ ’ਚ ਮੈਨੂੰ ਕੋਈ ਸੰਕੋਚ ਨਹੀਂ ਕਿ ਸਾਡੇ ਸਮਾਜ ਵਿੱਚ ਸਭ ਤੋਂ ਹਿੰਮਤ, ਦਲੇਰ ਤੇ ਮਜ਼ਬੂਤ ਦਿਲ ਔਰਤ ਦਾ ਹੀ ਹੁੰਦਾ ਹੈ, ਜੋ ਆਪਣੀ ਔਲਾਦ ਲਈ ਕਿਸੇ ਵੀ ਕੁਰਬਾਨੀ ਲਈ ਹਰ ਸਮੇਂ ਤਿਆਰ ਰਹਿੰਦੀ ਹੈ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਔਰਤਾਂ ਨੂੰ ਬਰਾਬਰੀ ਅਤੇ ਸਤਿਕਾਰ ਦਿਵਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਮਹਿਲਾ ਦਿਵਸ਼ ’ਤੇ ਕੇਂਦਰ ਸਰਕਾਰ ਵੱਲੋਂ ਐੱਲ ਪੀ ਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ 100 ਰੁਪਏ ਦੀ ਕਟੌਤੀ ਕਰਦਿਆਂ ਦੇਸ਼ ਭਰ ਦੇ ਲੱਖਾਂ ਘਰਾਂ ’ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤਕ ਘੱਟ ਕੀਤਾ ਹੈ। ਨਰਿੰਦਰ ਮੋਦੀ ਸਰਕਾਰ ਔਰਤਾਂ ਦੀ ਭਲਾਈ, ਨਾਰੀ ਸਸ਼ਕਤੀਕਰਨ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਔਰਤਾਂ ਦੇ ਭਲੇ ਲਈ ਕਾਨੂੰਨ ’ਚ ਅਨੇਕਾਂ ਲੋੜੀਂਦੇ ਸੁਧਾਰ ਕੀਤੇ ਗਏ ਹਨ।  

ਇਸ ਮੌਕੇ ਖਾਨ ਕੋਟ ਦੇ ਸਾਬਕਾ ਸਰਪੰਚ ਗੁਰਦਰਸ਼ਨ ਸਿੰਘ ਸੰਧੂ, ਰਾਜੇਸ਼ ਮਦਾਨ ਕੌਂਸਲਰ, ਮਨਜੀਤ ਸਿੰਘ ਕੰਗ, ਦਲਜੀਤ ਸਿੰਘ ਕੰਗ, ਅਦਿੱਤਿਆ ਮਹਿਰਾ, ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ, ਡਾ. ਸੰਜੀਵ ਲਖਨਪਾਲ, ਗੁਰਕੀਰਤ ਸਿੰਘ ਢਿੱਲੋਂ ਅਤੇ ਅਰਜਨ ਵਧਵਾ ਵੀ ਮੌਜੂਦ ਸਨ। 

 

 ਅੰਮ੍ਰਿਤਸਰ ਨਜ਼ਦੀਕ ਪਿੰਡ ਖਾਨ ਕੋਟ ਦੇ ਆਪਣੇ ਗ੍ਰਹਿ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦਿਆਂ ਪਿੰਡ ਦੀਆਂ ਮਹਿਲਾਵਾਂ ਨੂੰ ਸੈਂਕੜੇ ਸੂਟ ਤੋਹਫ਼ੇ ਵਜੋਂ ਦਿੰਦੇ ਹੋਏ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਤੇ ਹੋਰ।

Leave a Reply