ਚੰਡੀਗੜ੍ਹ (ਗੁਰਪ੍ਰੀਤ ਸਿੰਘ ਸੰਧੂ) : ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਕਾਂਗਰਸ ਦੇ ਨੇਤਾ ਰਣਦੀਪ ਸੁਰਜੇਵਾਲਾ ਦੇ ਪ੍ਰਚਾਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੁਝ ਦਿਨ ਪਹਿਲਾਂ ਸੁਰਜੇਵਾਲਾ ਨੇ ਮਥੁਰਾ ਤੋਂ ਭਾਜਪਾ ਉਮੀਦਵਾਰ ਹੇਮਾ ਮਾਲਿਨੀ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਭਾਜਪਾ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ‘ਤੇ 48 ਘੰਟਿਆਂ ਲਈ ਚੋਣ ਪ੍ਰਚਾਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ ਉਹ ਇੰਟਰਵਿਊ ਵੀ ਨਹੀਂ ਦੇ ਸਕਣਗੇ। ਇਸ ਮਾਮਲੇ ਵਿੱਚ ਹਰਿਆਣਾ ਮਹਿਲਾ ਕਮਿਸ਼ਨ ਨੇ ਵੀ ਦੋ ਵਾਰ ਸੁਰਜੇਵਾਲਾ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ।
ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਸੁਰਜੇਵਾਲਾ ਅੱਜ ਸ਼ਾਮ 6 ਵਜੇ ਤੋਂ ਅਗਲੇ 48 ਘੰਟਿਆਂ ਲਈ ਚੋਣ ਪ੍ਰਚਾਰ ਤੋਂ ਦੂਰ ਰਹਿਣਗੇ। ਇਸ ਦੌਰਾਨ ਉਹ ਕਿਸੇ ਵੀ ਜਨਤਕ ਮੀਟਿੰਗ, ਰੈਲੀ ਜਾਂ ਮੀਡੀਆ ਨੂੰ ਸੰਬੋਧਨ ਨਹੀਂ ਕਰ ਸਕਣਗੇ।