KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing *ਜਲੰਧਰ ਵਾਸੀ ਭਾਜਪਾ ਦੇ ਸਰਬਪੱਖੀ ਵਿਕਾਸ ਮਾਡਲ ਨੂੰ ਦੇਣਗੇ ਵੋਟ-ਸੁਸ਼ੀਲ ਰਿੰਕੂ*

*ਜਲੰਧਰ ਵਾਸੀ ਭਾਜਪਾ ਦੇ ਸਰਬਪੱਖੀ ਵਿਕਾਸ ਮਾਡਲ ਨੂੰ ਦੇਣਗੇ ਵੋਟ-ਸੁਸ਼ੀਲ ਰਿੰਕੂ*


ਜਲੰਧਰ (ਗੁਰਪ੍ਰੀਤ ਸਿੰਘ ਸੰਧੂ): ਜਲੰਧਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਹੈ ਕਿ ਇਸ ਵਾਰ ਜਲੰਧਰ ਦੇ ਲੋਕ ਭਾਜਪਾ ਦੇ ਸਰਬਪੱਖੀ ਵਿਕਾਸ ਮਾਡਲ ਨੂੰ ਵੋਟ ਦੇਣਗੇ। ਉਨ੍ਹਾਂ ਕਿਹਾ ਕਿ ਰਾਜਨੀਤੀ ਦੇ ਬਦਲਦੇ ਸੁਭਾਅ ਵਿੱਚ ਵੋਟਰਾਂ ਦੀ ਵੋਟ ਦਾ ਮਹੱਤਵ ਬਹੁਤ ਜ਼ਿਆਦਾ ਹੋ ਗਿਆ ਹੈ ਅਤੇ ਅੱਜ ਹਰ ਕੋਈ ਚੰਗੀ ਤਰ੍ਹਾਂ ਜਾਣਦਾ ਹੈ ਕਿ ਜਿਹੜੀ ਪਾਰਟੀ ਦੇਸ਼ ਵਾਸੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਫੈਸਲੇ ਲੈਂਦੀ ਹੈ, ਉਹ ਵਾਰ-ਵਾਰ ਸੱਤਾ ਵਿੱਚ ਆਉਂਦੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ, ਜਿਸ ਨੇ ਭਾਰਤ ਦੇ ਹਰ ਕੋਨੇ ਵਿੱਚ ਵਿਕਾਸ ਕੀਤਾ ਹੈ।ਵਿਰੋਧੀ ਪਾਰਟੀਆਂ ਦੇ ਏਜੰਡੇ ਮੋਦੀ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਦੇ ਸਾਹਮਣੇ ਫੇਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਮੋਦੀ ਸਰਕਾਰ ਨੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਈ ਹੈ, ਜਿਸ ਦਾ ਸਭ ਤੋਂ ਵੱਧ ਫਾਇਦਾ ਜਲੰਧਰ ਦੇ ਖੇਡ ਉਦਯੋਗ ਨੂੰ ਹੋਵੇਗਾ।ਜਲੰਧਰ ਨੇ ਹਰ ਪਾਰਟੀ ਨੂੰ ਵਾਰ-ਵਾਰ ਪਰਖਿਆ ਗਿਆ ਹੈ, ਇਸ ਵਾਰ ਜਲੰਧਰ ਦੀ ਜਨਤਾ ਇਕ ਵਾਰ ਭਾਜਪਾ ਨੂੰ ਜੇਤੂ ਬਣਾ ਕੇ ਪਰਖੇਗੀ।

Leave a Reply