ਜਲੰਧਰ (ਗੁਰਪ੍ਰੀਤ ਸਿੰਘ ਸੰਧੂ):ਪੰਜਾਬ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋ ਗਈ ਹੈ। ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੇ ਨਾਮਜ਼ਦਗੀ ਪੱਤਰ ਡੀਸੀ ਹਿਮਾਂਸ਼ੂ ਅਗਰਵਾਲ ਨੂੰ ਸੌਂਪੇ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਮਨੋਰੰਜਨ ਕਾਲੀਆ ਅਤੇ ਭਾਜਪਾ ਆਗੂ ਕੇ.ਡੀ. ਭੰਡਾਰੀ ਹਾਜ਼ਰ ਸਨ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਸੁਸ਼ੀਲ ਕੁਮਾਰ ਰਿੰਕੂ ਨੇ ਭਗਵਾਨ ਪਰਸ਼ੂਰਾਮ ਜੈਅੰਤੀ ਦੇ ਮੌਕੇ ‘ਤੇ ਭਗਵਾਨ ਪਰਸ਼ੂਰਾਮ ਮੰਦਰ, ਮਾਡਲ ਹਾਊਸ ਜਲੰਧਰ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਪਰਸ਼ੂਰਾਮ ਦਾ ਆਸ਼ੀਰਵਾਦ ਲਿਆ।