*ਫਿਲੌਰ ਹਲਕੇ ਵਿੱਚ ਭਾਜਪਾ ਦੀ ਵੱਧ ਰਹੀ ਲੋਕਪ੍ਰਿਅਤਾ ਵਿਰੋਧੀਆਂ ਦੀ ਹਾਰ ਯਕੀਨੀ ਬਣਾ ਰਹੀ ਹੈ – ਕਰਮਜੀਤ ਕੌਰ ਚੌਧਰੀ*
*ਜਲੰਧਰ ਲੋਕ ਸਭਾ ਹਲਕੇ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਵਿੱਚ ਚੌਧਰੀ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਹੋਵੇਗਾ-ਸੁਸ਼ੀਲ ਰਿੰਕੂ*
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਜਲੰਧਰ ਦੇ ਫਿਲੌਰ ਲੋਕ ਸਭਾ ਹਲਕੇ ਵਿਚ ਚੌਧਰੀ ਨਿਵਾਸ ਅਤੇ ਆਨੰਦ ਪੈਲੇਸ ਗੁਰਾਇਆ ਵਿਚ ਕਰਮਜੀਤ ਕੌਰ ਚੌਧਰੀ ਦੇ ਯਤਨਾਂ ਸਦਕਾ ਭਾਜਪਾ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਮੀਕਰਨ ਹਿਲਾ ਕੇ ਰੱਖ ਦਿੱਤੇ। ਉਨ੍ਹਾਂ ਨੇ ਕਿਹਾ ਕਿ ਫਿਲੌਰ ਹਲਕੇ ‘ਚ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋਏ ਹਨ ਜਿਸ ਨੇ ਵਿਰੋਧੀਆਂ ਨੂੰ ਹੈਰਾਨ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਰੁਕੇ ਹੋਏ ਵਿਕਾਸ ਦੀ ਗਤੀ ਨੂੰ ਭਾਜਪਾ ਹੀ ਪੂਰਾ ਕਰੇਗੀ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਜਲੰਧਰ ਵਿਚ ਸਭ ਤੋਂ ਮਜ਼ਬੂਤ ਪਾਰਟੀ ਬਣ ਕੇ ਉਭਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਜਿੱਤ ਦਾ ਝੰਡਾ ਲਹਿਰਾਉਣ ਤੋਂ ਕੋਈ ਨਹੀਂ ਰੋਕ ਸਕਦਾ ਹੈ । ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਭਾਜਪਾ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਹੁਣ ਜਲੰਧਰ ਦੇ ਲੋਕ ਵੀ ਸੁਸ਼ੀਲ ਰਿੰਕੂ ਨੂੰ ਜਿਤਾ ਕੇ ਇਕ ਨਵੇਂ ਦੌਰ ਦੀ ਸ਼ੁਰੂਆਤ ਕਰਨਗੇ।
ਇਸ ਮੌਕੇ ਸੁਸ਼ੀਲ ਰਿੰਕੂ ਨੇ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ‘ਚ ਕਰਮਜੀਤ ਕੌਰ ਚੌਧਰੀ ਪਾਰਟੀ ਦੀ ਜਿੱਤ ਲਈ ਆਪਣੇ ਆਪ ਨੂੰ ਸਮਰਪਿਤ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਵਿੱਚ ਚੌਧਰੀ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਹੋਵੇਗਾ।