ਜਲੰਧਰ (ਪੱਤਰ ਪ੍ਰੇਰਕ): ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਡੇਰਾ ਮੁਖੀ ਸਵਾਮੀ ਨਿਰੰਜਨ ਦਾਸ ਜੀ ਤੋਂ ਜਿੱਤ ਦਾ ਆਸ਼ੀਰਵਾਦ ਲਿਆ ਉਨ੍ਹਾਂ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਨੇ ਹਮੇਸ਼ਾ ਹੀ ਸਮਾਜ ਸੇਵਾ ਵਿੱਚ ਮੀਲ ਪੱਥਰ ਸਥਾਪਿਤ ਕੀਤਾ ਹੈ ਅਤੇ ਲੋਕਾਂ ਨੂੰ ਧਰਮ ਦਾ ਮਾਰਗ ਵਿਖਾਇਆ ਹੈ ਸੁਸ਼ੀਲ ਰਿੰਕੂ ਨੇ ਇਸ ਮੌਕੇ ‘ਤੇ ਬਾਬਾ ਜੀ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਐਲਾਨ ਕੀਤਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ ਅਤੇ ਤੁਗਲਕਾਬਾਦ ਵਿਖੇ ਸ਼੍ਰੀ ਰਵਿਦਾਸ ਮਹਾਰਾਜ ਦਾ ਵਿਸ਼ਾਲ ਮੰਦਰ ਬਣਾਇਆ ਜਾਵੇਗਾ ਅਸੀਂ ਬਹੁਤ ਖੁਸ਼ ਹਾਂ ਕਿ ਸਾਡੇ ਲੋਕਾਂ ਦੀ ਬੁਲੰਦ ਆਵਾਜ਼ ਨੂੰ ਕੇਂਦਰ ਸਰਕਾਰ ਲਾਗੂ ਕਰੇਗੀ।
