ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਬੀਤੀ 27 ਜੂਨ 2024 ਨੂੰ ਦੇਸ਼ ਦੀ ਸਭ ਤੋਂ ਵੱਡੀ ਸੰਸਥਾ ਪ੍ਰੈਸ ਕੌਂਸਲ ਆਫ ਇੰਡੀਆ ਨਵੀਂ ਦਿੱਲੀ ਵਿਖੇ ਅਖਬਾਰ ਸੰਘ ਦੇ ਲੀਗਲ ਸੈੱਲ ਦੇ ਮੁਖੀ ਤਜਿੰਦਰ ਸਿੰਘ ਬਨਾਮ ਲੁਧਿਆਣਾ ਜਿਲ੍ਹਾ ਲੋਕ ਸੰਪਰਕ ਅਫਸਰ ਦੇ ਕੇਸ ਦੀ ਸੁਣਵਾਈ ਅਪੀਲ ਨੰਬਰ 29/ 2020, ਜਿਸ ਵਿੱਚ ਪ੍ਰੈੱਸ ਕੌਂਸਲ ਆਫ ਇੰਡੀਆ ਦੇ ਚੇਅਰਮੈਨ ਸ਼੍ਰੀਮਤੀ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਨੇ ਪੱਤਰਕਾਰਾਂ ਦੇ ਅਧਿਕਾਰਾਂ ਬਾਰੇ ਗੱਲ ਕੀਤੀ। ਤਜਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਪਿਛਲੇ ਚਾਰ ਸਾਲਾਂ ਤੋਂ ਪੀਲਾ ਕਾਰਡ ਜਾਰੀ ਨਹੀਂ ਕੀਤਾ ਗਿਆ ਹੈ। ਮੈਡਮ ਜਸਟਿਸ ਸ਼੍ਰੀ ਰੰਜਨਾ ਪ੍ਰਕਾਸ਼ ਦੇਸਾਈ ਨੇ ਡਾਇਰੈਕਟਰ ਪਬਲਿਕ ਰਿਲੇਸ਼ਨ ਦਫਤਰ ਪੰਜਾਬ ਚੰਡੀਗੜ੍ਹ ਦੇ ਡਾਇਰੈਕਟਰ ਸ਼੍ਰੀ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਨਿਰਦੇਸ਼ ਦਿੱਤੇ ਕਿ ਉਹ ਇੱਕ ਮਹੀਨੇ ਦੇ ਅੰਦਰ ਡੀ.ਏ.ਵੀ.ਪੀ.ਅਤੇ ਐਨ. ਆਈ.ਦੇ ਬਗੈਰ ਪੱਤਰਕਾਰਾਂ ਨੂੰ ਪੀਲੇ ਕਾਰਡ ਮੁਹੱਈਆ ਕਰਵਾਉਣ। ਇਸਦੇ ਨਾਲ ਹੀ ਆਰਐਨਆਈ ਸਰਟੀਫਿਕੇਟ ਵਾਲੇ ਪੱਤਰਕਾਰਾਂ ਨੂੰ ਵੀ ਪੀਲੇ ਸ਼ਨਾਖਤੀ ਕਾਰਡਾਂ ਤੋਂ ਨਹੀਂ ਰੋਕਿਆ ਜਾਵੇਗਾ। ਉਨ੍ਹਾਂ ਨੇ ਡਾਇਰੈਕਟਰ ਦਫ਼ਤਰ ਨੂੰ ਇੱਕ ਮਹੀਨੇ ਅੰਦਰ ਹੁਕਮ ਲਾਗੂ ਕਰਨ ਦੇ ਹੁਕਮ ਦਿੱਤੇ ਹਨ ।

Sikh Community had bowed its head in shame after the shooting-Chahal