KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਸੁਖਬੀਰ ਬਾਦਲ ਅਕਾਲ ਤਖਤ ਸਾਹਿਬ ‘ਚ ਹੋਏ ਪੇਸ਼: ਰਾਮ ਰਹੀਮ ਨੂੰ ਮੁਆਫੀ ਮਾਮਲੇ ਵਿੱਚ ਸੀਲਬੰਦ ਲਿਫਾਫੇ ‘ਚ ਸੌਂਪਿਆ ਜਵਾਬ; 5 ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਖੁੱਲੇਗਾ ਲਿਫਾਫਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਪੱਸ਼ਟੀਕਰਨ ਸੌਂਪਦੇ ਹੋਏ।

ਸੁਖਬੀਰ ਬਾਦਲ ਅਕਾਲ ਤਖਤ ਸਾਹਿਬ ‘ਚ ਹੋਏ ਪੇਸ਼: ਰਾਮ ਰਹੀਮ ਨੂੰ ਮੁਆਫੀ ਮਾਮਲੇ ਵਿੱਚ ਸੀਲਬੰਦ ਲਿਫਾਫੇ ‘ਚ ਸੌਂਪਿਆ ਜਵਾਬ; 5 ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਖੁੱਲੇਗਾ ਲਿਫਾਫਾ


 ਅੰਮ੍ਰਿਤਸਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ (24 ਜੁਲਾਈ) ਨੂੰ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ ਬੰਦ ਲਿਫ਼ਾਫ਼ੇ ਵਿੱਚ ਜਵਾਬ ਸੌਂਪਿਆ। ਉਹ ਕਰੀਬ 12 ਮਿੰਟ ਤੱਕ ਅੰਦਰ ਰਹੇ।

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਪੱਸ਼ਟੀਕਰਨ ਸੌਂਪਦੇ ਹੋਏ।

 

 ਇਸ ਤੋਂ ਬਾਅਦ ਉਹ ਬਾਹਰ ਆ ਕੇ ਸਿੱਧੇ ਕਾਰ ‘ਚ ਬੈਠ ਗਏ। ਉਨ੍ਹਾਂ ਮੀਡੀਆ ਨਾਲ ਗੱਲ ਨਹੀਂ ਕੀਤੀ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਖੋਲ੍ਹ ਕੇ ਪੜ੍ਹਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਜਥੇਦਾਰ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ।

 

 ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਸੀ। ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ।

 

 ਇਸ ਮੁਆਫ਼ੀਨਾਮੇ ਵਿੱਚ ਬਾਗੀ ਧੜੇ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗ਼ਲਤੀਆਂ ਦਾ ਸਮਰਥਨ ਕਰਨ ਲਈ ਮੁਆਫ਼ੀ ਮੰਗੀ ਸੀ ਅਤੇ ਦੋਸ਼ ਲਾਇਆ ਸੀ ਕਿ ਸੁਖਬੀਰ ਬਾਦਲ ਨੇ ਸੱਤਾ ਦਾ ਆਨੰਦ ਮਾਣਦਿਆਂ ਆਪਣੇ ਪ੍ਰਭਾਵ ਅਤੇ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ ਜਿਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣਾ ਵੀ ਸ਼ਾਮਲ ਹੈ।

 

 ਸੁਖਬੀਰ ਬਾਦਲ ਨੂੰ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ 15 ਦਿਨਾਂ ਦੇ ਅੰਦਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਬੀਤੇ ਦਿਨ ਹੀ ਉਨ੍ਹਾਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ। ਜਿਸ ਵਿੱਚ ਬਾਗੀ ਅਕਾਲੀ ਆਗੂ ਵੀ ਸ਼ਾਮਿਲ ਸਨ। 

Leave a Reply