KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing *ਐਮਪੀ ਤਨਮਨਜੀਤ ਢੇਸੀ ਨੇ ਸਲੋਹ ਦੇ ਵੇਕਸਹੈਮ ਕੋਰਟ ਕੌਂਸਲ ਦੀਆਂ ਚੋਣਾਂ ਵਿੱਚ ਲੇਬਰ ਕੌਂਸਲਰਾਂ ਦੀ ਹੂੰਝਾ ਫੇਰੂ ਜਿੱਤ ‘ਤੇ ਦਿੱਤੀਆਂ ਵਧਾਈਆਂ*

*ਐਮਪੀ ਤਨਮਨਜੀਤ ਢੇਸੀ ਨੇ ਸਲੋਹ ਦੇ ਵੇਕਸਹੈਮ ਕੋਰਟ ਕੌਂਸਲ ਦੀਆਂ ਚੋਣਾਂ ਵਿੱਚ ਲੇਬਰ ਕੌਂਸਲਰਾਂ ਦੀ ਹੂੰਝਾ ਫੇਰੂ ਜਿੱਤ ‘ਤੇ ਦਿੱਤੀਆਂ ਵਧਾਈਆਂ*


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: – ਯੂ.ਕੇ. ਦੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੇਕਸਹੈਮ ਕੋਰਟ ਪੈਰਿਸ਼ ਕੌਂਸਲ ਦੀਆਂ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਨ ਵਾਲੇ ਲੇਬਰ ਪਾਰਟੀ ਦੇ ਪੰਜ ਉਮੀਦਵਾਰਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।

ਇੱਕ ਬਿਆਨ ਵਿੱਚ, ਢੇਸੀ ਨੇ ਲੇਬਰ ਪਾਰਟੀ ਦੀ ਇਸ ਹਲਕੇ ਤੋਂ ਹੋਈ ਤਾਜ਼ਾ ਪ੍ਰਾਪਤੀ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਇਹ ਜਿੱਤ ਪ੍ਰਾਪਤ ਕਰਨ ਵਾਲੇ ਸਾਡੇ ਸਮਰਪਿਤ ਲੇਬਰ ਕੌਂਸਲਰਾਂ ਵਿੱਚ ਮੁਹੰਮਦ ਨਾਸਿਰ ਜਾਵੇਦ, ਕਵਲਜੀਤ ਕੌਰ, ਮਨਦੀਪ ਕੌਰ, ਗੁਰਚਰਨ ਸਿੰਘ ਅਤੇ ਸ਼ਕੀਲਾ ਯਾਸਮੀਨ ਹਨ ਜਿੰਨ੍ਹਾਂ ਦੀ ਇਸ ਹਲਕੇ ਦੇ ਭਾਈਚਾਰੇ ਦੀ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੇਖਦਿਆਂ ਵੇਕਸਹੈਮ ਕੋਰਟ ਦੇ ਵੋਟਰਾਂ ਨੇ ਚੁਣਿਆ ਹੈ।”

ਜ਼ਿਕਰਯੋਗ ਹੈ ਕਿ ਇਸ ਮਹੀਨੇ ਹੋਈਆਂ ਰਾਸ਼ਟਰੀ ਚੋਣਾਂ ਦੌਰਾਨ ਸਲੋਹ ਸੰਸਦੀ ਹਲਕੇ ਤੋਂ ਤਨਮਨਜੀਤ ਢੇਸੀ ਦੀ ਜਿੱਤ ਤੋਂ ਬਾਅਦ, ਇਹ ਚੋਣ ਨਤੀਜੇ ਲੇਬਰ ਪਾਰਟੀ ਲਈ ਇੱਕ ਸ਼ਾਨਦਾਰ ਨਿਰਣਾਇਕ ਜਿੱਤ ਨੂੰ ਦਰਸਾਉਂਦੇ ਹਨ ਕਿਉਂਕਿ ਸਾਰੇ ਪੰਜ ਚੁਣੇ ਹੋਏ ਕੌਂਸਲਰ ਲੇਬਰ ਦੀ ਨੁਮਾਇੰਦਗੀ ਕਰਦੇ ਹਨ। ਢੇਸੀ ਨੇ ਇੰਨਾਂ ਕੌਂਸਲਰਾਂ ਵੱਲੋਂ ਪੈਰਿਸ਼ ਕੌਂਸਲ ਹਲਕੇ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੀ ਉਨ੍ਹਾਂ ਦੀ ਯੋਗਤਾ ‘ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ, “ਇਹ ਜਿੱਤ ਭਾਈਚਾਰੇ ਵੱਲੋਂ ਪਾਰਟੀ ਉਮੀਦਵਾਰਾਂ ‘ਤੇ ਕੀਤੇ ਗਏ ਭਰੋਸੇ ਦਾ ਪ੍ਰਮਾਣ ਹੈ। ਇਸ ਹਲਕੇ ਨੂੰ ਸੁਧਾਰਨ ਲਈ ਕਾਫੀ ਕੰਮ ਕਰਨਾ ਬਾਕੀ ਹੈ, ਅਤੇ ਮੈਂ ਇਨ੍ਹਾਂ ਕੌਂਸਲਰਾਂ ਦੀਆਂ ਅਣਥੱਕ ਕੋਸ਼ਿਸ਼ਾਂ ਪ੍ਰਤੀ ਪੂਰਨ ਆਸ਼ਾਵਾਦੀ ਹਾਂ।”

Leave a Reply