KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਪੁਲਿਸ ਕਮਿਸ਼ਨਰੇਟ ਵਲੋਂ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: 10.5 ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਵਾਹਨ ਸਮੇਤ ਦੋ ਗ੍ਰਿਫਤਾਰ 

ਪੁਲਿਸ ਕਮਿਸ਼ਨਰੇਟ ਵਲੋਂ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: 10.5 ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਵਾਹਨ ਸਮੇਤ ਦੋ ਗ੍ਰਿਫਤਾਰ 


ਜਲੰਧਰ, 26 ਅਗਸਤ ( ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ) : ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

 

ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇੱਕ ਇਤਲਾਹ ‘ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਜਦੋਂ ਉਨ੍ਹਾਂ ਨੇ ਇੱਕ ਕਾਰ (ਰਜਿਸਟ੍ਰੇਸ਼ਨ ਨੰਬਰ ਡੀ.ਐਲ.10-ਸੀ.ਐਚ.-4277) ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਬਦਨਾਮ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਲਿਆ ਕੇ ਜਲੰਧਰ ਨੂੰ ਅਫੀਮ ਲਿਆ ਕੇ ਵੇਚਦਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਲੈਣ ’ਤੇ ਉਸ ਦੀ ਕਾਰ ’ਚੋਂ 3.5 ਕਿਲੋ ਅਫੀਮ ਬਰਾਮਦ ਕੀਤੀ ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ। 

 

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਕੈਂਟ ਸੀਪੀ ਜਲੰਧਰ ਵਿਖੇ ਐਫਆਈਆਰ 116 ਮਿਤੀ 25-07-2024 ਅਧੀਨ 18-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੌਰਾਨ ਇੱਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਟਰੇਸ ਕਰ ਲਿਆ, ਜੋ ਕਿ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮਾਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਸੱਤ ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਹੁੰਡਈ ਆਈ-20 (ਰਜਿਸਟ੍ਰੇਸ਼ਨ ਨੰਬਰ HR51-BD-7860) ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

 

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਉਹ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਹਨ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Leave a Reply