KESARI VIRASAT

Latest news
ਦਿੱਲੀ 'ਚ ਪਹਿਲੀ ਵਾਰ 1 ਲੱਖ ਕਰੋੜ ਰੁਪਏ ਦਾ ਬਜਟ: ਯਮੁਨਾ ਦੀ ਸਫ਼ਾਈ ਅਤੇ ਸਾਫ਼ ਪਾਣੀ ਲਈ 9 ਹਜ਼ਾਰ ਕਰੋੜ; 10 ਲੱਖ ਰੁਪਏ... ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼ 
You are currently viewing ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ 

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ 


 ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰਨ ਲਈ ਕਰੇ ਯਤਨ – ਜਾਖੜ

 

ਜਲੰਧਰ 9 ਸਤੰਬਰ (ਗੁਰਪ੍ਰੀਤ ਸਿੰਘ ਸੰਧੂ) :ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਜਲੰਧਰ ਵਿਖੇ ਇਲਾਜ ਅਧੀਨ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ । ਇਸ ਮੌਕੇ ਭਾਜਪਾ ਪ੍ਰਧਾਨ ਨੇ ਕਿਹਾ ਕਿ ਡਾਕ ਵਿਭਾਗ ਵਿੱਚ ਕੰਮ ਕਰਦੀ ਉਕਤ ਲੜਕੀ ਨੂੰ ਸ਼ੱਕੀ ਹਾਲਤ ਵਿੱਚ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਨੂੰ ਗੰਭੀਰ ਸਥਿਤੀ ਵਿੱਚ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

 

ਉਨਾਂ ਕਿਹਾ ਕਿ ਬੇਸੁਧ ਲੜਕੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਪਰ ਹਾਲੇ ਵੀ ਉਹ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਇਸ ਮੌਕੇ ਉਨਾਂ ਨੇ ਕਿਹਾ ਕਿ ਪੀੜਤਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਪੁਲਿਸ ਤੇਜ਼ੀ ਨਾਲ ਜਾਂਚ ਕਰੇ।

ਪੀੜਿਤ ਦੀ ਮਾਂ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਊਨਾ ਨਾਲ ਅਵਿਨਾਸ਼ ਚੰਦਰ,ਸੁਸ਼ੀਲ ਰਿੰਕੂ,ਕੇਡੀ ਭੰਡਾਰੀ,ਕਮਲਜੀਤ ਕੌਰ ਚੌਧਰੀ,ਰਾਜਨ ਅੰਗੁਰਾਲ ਅਤੇ ਹੋਰ

 ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਭਾਜਪਾ ਪ੍ਰਧਾਨ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਇਸ ਵਿਸ਼ੇ ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦੀ ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਇਸ ਤਰ੍ਹਾਂ ਦੇ ਮਾੜੇ ਅਨਸਰਾ ਨੂੰ ਸਿਰ ਨਾ ਚੁੱਕਣ ਦੇਣ ਅਤੇ ਸਖਤ ਕਾਰਵਾਈ ਕਰਨ।

 ਉਹਨਾਂ ਨੇ ਕਿਹਾ ਕਿ ਪੰਜਾਬ ਗੈਂਗਸਟਰਾਂ ਲਈ ਸੁਰੱਖਿਤ ਇਲਾਕਾ ਬਣਦਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਲਾਅ ਐਂਡ ਆਰਡਰ ਬਹਾਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਤਾਂ ਸਹਿਣ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲਈ ਜਲੰਧਰ ਵਿਖੇ ਰਿਹਾਇਸ਼ ਬਣਾ ਕੇ ਰਹਿਣਾ ਹੀ ਕਾਫੀ ਨਹੀਂ ਹੈ ਬਲਕਿ ਇਹ ਲਾਜ਼ਮੀ ਹੈ ਕਿ ਸਰਕਾਰ ਪੰਜਾਬ ਨੂੰ ਲੋਕਾਂ ਦੇ ਰਹਿਣ ਲਾਇਕ ਬਣਾਵੇ। ਇਸ ਮੌਕੇ ਓਹਨਾ ਨਾਲ ਬੀਜੇਪੀ ਦੇ ਸਟੇਟ ਉਪਪ੍ਰਧਾਨ ਕੇ ਡੀ ਭੰਡਾਰੀ, ਸਾਬਕਾ ਸੰਸਦੀ ਸਕੱਤਰ ਅਵਿਨਾਸ਼ ਚੰਦਰ, ਸਾਬਕਾ ਸੰਸਦ ਸੁਸ਼ੀਲ ਕੁਮਾਰ ਰਿੰਕੂ, ਸ਼੍ਰੀਮਤੀ ਕਰਮਜੀਤ ਕੌਰ, ਜ਼ਿਲਾ ਬੀਜੇਪੀ ਜਨਰਲ ਸੈਕਰੇਟਰੀ ਅਸ਼ੋਕ ਸਰੀਨ ਹਿੱਕੀ , ਰਾਜੇਸ਼ ਕਪੂਰ, ਅਮਰਜੀਤ ਗੋਲਡੀ,ਰਾਜਨ ਅੰਗੁਰਾਲ, ਅਸ਼ਵਨੀ ਭੰਡਾਰੀ, ਦਰਸ਼ਨ ਲਾਲ ਭਗਤ, ਅਮਿਤ ਭਾਟੀਆ, ਯੋਗੇਸ਼ ਮਲਹੋਤਰਾ,ਤਰਸੇਮ ਥਾਪਾ,ਪੰਕਜ ਜੁਲਕਾ, ਸ਼ਮਾ ਚੌਹਾਨ,ਵੀ ਹਾਜ਼ਿਰ ਸਨ । 

Leave a Reply