KESARI VIRASAT

Latest news
ਨਸ਼ੇੜੀ ਪੁੱਤਰ ਹੀ ਨਿਕਲਿਆ ਪਿਉ ਦਾ ਕਾਤਲ: ਜਾਇਦਾਦ ਖੁੱਸਣ ਦੇ ਡਰੋਂ ਬੇਲੀਆਂ ਨੂੰ 4 ਲੱਖ ਦੇ ਕੇ ਕਰਵਾਇਆ ਕਾਂਡ ਫ੍ਰੈਂਚ ਅਖਬਾਰ ਦਾ ਵੱਡਾ ਖੁਲਾਸਾ: ਅਡਾਨੀ ਵਿਰੁੱਧ ਮੁਹਿੰਮ ਚਲਾ ਰਹੀ ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਬਦਨਾਮ OCCRP ਅਮਰੀਕ... ਫੁੱਟਬਾਲ ਮੈਚ ਦੌਰਾਨ ਹੋਈ ਹਿੰਸਾ 'ਚ 100 ਤੋਂ ਵੱਧ ਮੌਤਾਂ, ਗਿੰਨੀ 'ਚ ਰੈਫਰੀ ਦੇ ਫੈਸਲੇ ਤੋਂ ਭੜਕੀ ਭੀੜ: ਥਾਣੇ ਨੂੰ ਵੀ ... ਨਾਮ ਮਸੀਹ ਕੰਮ ਸ਼ੈਤਾਨ ਵਾਲੇ: Jalandhar Rural Police ਨੇ ਬਦਨਾਮ ਨਸ਼ਾ ਸਮਗਲਰ ਵਲੋਂ ਦਿੱਤੀ ਚੁਣੌਤੀ ਨੂੰ ਕੀਤਾ ਚਕਨਾਚੂ... ਜਲੰਧਰ 'ਚ ਚੋਣ ਰੰਜਿਸ਼ ਨੂੰ ਲੈ ਕੇ ਸਰਪੰਚ ਨੇ ਵਿਰੋਧੀ ਨੂੰ ਮਾਰੀ ਗੋਲੀ: ਮੁਲਜ਼ਮ ਗ੍ਰਿਫਤਾਰ ਮਸ਼ਹੂਰ ਕੁਲੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿੱਚ : ਦੋਵੇਂ ਇਕ ਦੂਜੇ ਦੀ ਆਈਡੀ ਤੋਂ ਹੋਏ ਅਨਫਾਲੋ ਗਲ ਵਿਚ ਤਖਤੀ ਪਾ ਕੇ ਸੇਵਾਦਾਰ ਬਣੇ ਸੁਖਬੀਰ ਸਿੰਘ ਬਾਦਲ: ਬਰਤਨ ਵੀ ਕੀਤੇ ਸਾਫ਼ ਕੀਰਤਨ ਵੀ ਕੀਤਾ ਸਰਵਣ ਆਵਾਜ਼ ਪੰਜਾਬੀ ਦੀ ਤੋਂ ਚਰਚਾ ਵਿਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦੇ ਦੇਹਾਂਤ ਬਾਬਾ ਬਾਗੇਸ਼ਵਰ ਨੂੰ ਕਤਲ ਦੀ ਧਮਕੀ: ਪਰਵਾਨਾ ਨੇ ਹਰਿਹਰ ਮੰਦਰ ਦੇ ਬਿਆਨ ਨੂੰ ਹਰਿਮੰਦਰ ਸਾਹਿਬ ਨਾਲ ਜੋੜਿਆ ਪੰਜਾਬ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਜਲੰਧਰ ਦੇ ਖਿਡਾਰੀਆਂ ਮਾਨਯਾ ਰਲਹਨ, ਮ੍ਰਿਦੁਲ ਝਾ ਅਤੇ ਅਧ੍ਯਨ ਕੱਕਰ ਨੇ ਜਿੱਤੇ ਦੋਹ...
You are currently viewing ਠੇਕੇਦਾਰ ਰੋਂਦੇ ਸਾਡਾ ਭੁਗਤਾਨ ਨਹੀਂ ਹੁੰਦਾ ਪਰ ਇਸ ਠੇਕੇਦਾਰ ਨੇ ਕਰਵਾ ਲਏ 11.50 ਕਰੋੜ ਰੁਪਏ ਵਾਧੂ ਰਿਲੀਜ਼: ਗ੍ਰਿਫਤਾਰ
Vigilance arrests for taking bribe

ਠੇਕੇਦਾਰ ਰੋਂਦੇ ਸਾਡਾ ਭੁਗਤਾਨ ਨਹੀਂ ਹੁੰਦਾ ਪਰ ਇਸ ਠੇਕੇਦਾਰ ਨੇ ਕਰਵਾ ਲਏ 11.50 ਕਰੋੜ ਰੁਪਏ ਵਾਧੂ ਰਿਲੀਜ਼: ਗ੍ਰਿਫਤਾਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


Kesari Virasat News Network:- ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ ਵਾਸੀ ਪਿੰਡ ਤੁੰਗ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਸੀ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (PWD) ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਅਦਾਲਤੀ ਕੰਪਲੈਕਸ ਦੀ ਉਸਾਰੀ ਲਈ ਸਾਲ 2017 ਵਿੱਚ ਟੈਂਡਰ ਮਿਤੀ 03.08.2017 ਨੂੰ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ ਗੁਰਦਾਸਪੁਰ ਨੂੰ ਅਲਾਟ ਕੀਤਾ ਗਿਆ ਸੀ। ਇਹ ਪ੍ਰੋਜੈਕਟ 35 ਕਰੋੜ 19 ਲੱਖ 18 ਹਜ਼ਾਰ 620 ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਣਾ ਸੀ। ਬਾਅਦ ਵਿੱਚ ਪੀ.ਡਬਲਿਊ.ਡੀ. ਨੇ ਕੰਪਲੈਕਸ ਦੇ ਅੰਦਰ ਜੱਜਾਂ ਲਈ ਪਾਰਕਿੰਗ ਅਤੇ ਰਿਹਾਇਸ਼ੀ ਕੁਆਰਟਰਾਂ ਦੀ ਉਸਾਰੀ ਨੂੰ ਸ਼ਾਮਲ ਕਰਦਿਆਂ ਇਸ ਪ੍ਰੋਜੈਕਟ ਦਾ ਦਾਇਰਾ ਵਧਾ ਦਿੱਤਾ ਜਿਸ ਨਾਲ ਇਸਦੀ ਕੁੱਲ ਲਾਗਤ ਵਧ ਕੇ 65 ਕਰੋੜ 91 ਲੱਖ 47 ਹਜ਼ਾਰ ਰੁਪਏ ਹੋ ਗਈ।

ਪਰ ਤੁੰਗ ਬਿਲਡਰਜ਼ ਦਾ ਠੇਕੇਦਾਰ ਮਿੱਥੇ ਸਮੇਂ ਅੰਦਰ ਕੰਮ ਪੂਰਾ ਨਹੀਂ ਕਰ ਸਕਿਆ। ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਨਾ ਕਰਨ ਕਰਕੇ ਵਿਭਾਗ ਵੱਲੋਂ ਮਈ 2023 ਵਿੱਚ ਅਲਾਟਮੈਂਟ ਦਾ ਟੈਂਡਰ ਰੱਦ ਕਰ ਦਿੱਤਾ ਗਿਆ ਸੀ ਅਤੇ ਅਲਾਟ ਕੀਤੇ ਫੰਡਾਂ ‘ਚ ਹੇਰਾਫੇਰੀ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਦੇ ਬਾਵਜੂਦ ਲੋਕ ਨਿਰਮਾਣ ਵਿਭਾਗ ਨਵਾਂਸ਼ਹਿਰ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਤੁੰਗ ਬਿਲਡਰਜ਼ ਦੇ ਐਮ.ਡੀ. ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਮਾਰਚ 2023 ਤੱਕ ਲਗਭਗ 53 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ।

ਬੁਲਾਰੇ ਨੇ  ਦੱਸਿਆ ਕਿ ਕਮੇਟੀ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਕਿ ਲੋਕ ਨਿਰਮਾਣ ਵਿਭਾਗ ਦੇ ਅੱਠ ਅਧਿਕਾਰੀਆਂ/ਕਰਮਚਾਰੀਆਂ ਦੀ ਅਣਗਹਿਲੀ ਕਰਕੇ ਉਕਤ ਤੁੰਗ ਬਿਲਡਰਜ਼ ਨੂੰ 11 ਕਰੋੜ 50 ਲੱਖ ਰੁਪਏ ਦੀ ਵਾਧੂ ਅਦਾਇਗੀ ਕੀਤੀ ਗਈ ਸੀ। ਇਸ ਰਿਪੋਰਟ ਦੇ ਆਧਾਰ ’ਤੇ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਉਕਤ ਠੇਕੇਦਾਰ ਸਮੇਤ ਲੋਕ ਨਿਰਮਾਣ ਵਿਭਾਗ ਦੇ ਅੱਠ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਥਾਣਾ ਸਦਰ, ਨਵਾਂਸ਼ਹਿਰ ਵਿਖੇ ਧਾਰਾ 406, 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐੱਫ.ਆਈ.ਆਰ. ਨੰਬਰ 98 ਮਿਤੀ 01.08.2024 ਅਧੀਨ ਕੇਸ ਦਰਜ ਕੀਤਾ ਗਿਆ ਹੈ। ਬਾਕੀ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply