The Supreme Court gave strict orders to the Punjab government regarding the municipal corporation and council elections
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਪੰਚਾਇਤ ਚੋਣਾ ਵਿਚ ਮਾਣਯੋਗ ਉੱਚ ਅਦਾਲਤ ਦੇ ਦਖਲ ਤੋਂ ਬਾਅਦ ਕੀਤੀ ਗਈ ਕਾਰਵਾਈ ਉਪਰੰਤ ਹੁਣ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੇ ਪੰਜਾਬ ਸਰਕਰਾ ਦੀ ਨੀਂਦ ਖ਼ਰਾਬ ਕੀਤੀ ਹੋਈ ਹੈ। ਹਾਈਕੋਰਟ ਵਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾ ਕਰਵਾਉਣ ਨੂੰ ਲੈ ਕੇ ਜਾਰੀ ਆਦੇਸ਼ ਦੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਅਪੀਲ ਕੀਤੀ ਗਈ ਸੀ। ਪਰ ਇਸ ਕੀਤੀ ਗਈ ਅਪੀਲ ’ਤੇ ਸਰਕਾਰ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਵੀ 2 ਹਫਤਿਆਂ ‘ਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਅਤੇ 8 ਹਫਤਿਆਂ ‘ਚ ਚੋਣ ਪ੍ਰਕਿਰਿਆ ਪੂਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।