KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਸਿਆਸੀ ਰੈਲੀ ਦੌਰਾਨ ਲੱਗੇ ਅੱਲਾ ਹੂ ਅਕਬਰ ਦੇ ਨਾਅਰੇ ਅਤੇ ਗੰਦੇ ਇਸ਼ਾਰੇ, ਸ਼ਿਕਾਇਤ ਦਰਜ

ਸਿਆਸੀ ਰੈਲੀ ਦੌਰਾਨ ਲੱਗੇ ਅੱਲਾ ਹੂ ਅਕਬਰ ਦੇ ਨਾਅਰੇ ਅਤੇ ਗੰਦੇ ਇਸ਼ਾਰੇ, ਸ਼ਿਕਾਇਤ ਦਰਜ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਮਹਾਰਾਸ਼ਟਰ ਦੇ ਅਮਰਾਵਤੀ ‘ਚ ਭਾਜਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਨਵਨੀਤ ਰਾਣਾ ‘ਤੇ ਉਨ੍ਹਾਂ ਦੀ ਰੈਲੀ ਦੌਰਾਨ ਹਮਲਾ ਕੀਤਾ ਗਿਆ ਹਾਲਾਂਕਿ, ਉਹ ਇਸ ਹਮਲੇ ਵਿਚ ਵਾਲ ਵਾਲ ਬਚ ਗਈ। ਜਦੋਂ ਨਵਨੀਤ ਭਾਸ਼ਣ ਦੇ ਰਹੀ ਸੀ ਤਾਂ ਉਸ ‘ਤੇ ਗੰਦੇ ਇਸ਼ਾਰੇ ਕੀਤੇ ਗਏ ਅਤੇ ‘ਅੱਲ੍ਹਾ ਹੂ ਅਕਬਰ’ ਵਰਗੇ ਇਤਰਾਜ਼ਯੋਗ ਨਾਅਰੇ ਲਗਾਏ ਗਏ। ਇਸ ਤੋਂ ਬਾਅਦ ਭੀੜ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕੁਰਸੀਆਂ ਨਾਲ ਹਮਲਾ ਕਰ ਦਿੱਤਾ। ਪੁਲਸ ਨੇ ਇਸ ਮਾਮਲੇ ‘ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਦਰਅਸਲ, ਨਵਨੀਤ ਰਾਣਾ ਆਪਣੇ ਪਤੀ ਰਵੀ ਰਾਣਾ ਦੀ ‘ਯੁਵਾ ਸਵਾਭਿਮਾਨ ਪਾਰਟੀ’ ਦੇ ਦਰਿਆਪੁਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਮੇਸ਼ ਬੁੰਡੀਲੇ ਦੇ ਸਮਰਥਨ ‘ਚ ਰੈਲੀ ਕਰਨ ਆਏ ਸਨ। ਇਹ ਰੈਲੀ ਪਿੰਡ ਖੱਲਰ ਵਿੱਚ ਕੀਤੀ ਗਈ। ਘਟਨਾ ਤੋਂ ਬਾਅਦ ਨਵਨੀਤ ਰਾਣਾ ਥਾਣਾ ਖਲੌਰ ਪੁੱਜੇ ਅਤੇ ਸ਼ਿਕਾਇਤ ਦਰਜ ਕਰਵਾਈ। ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਫੈਲ ਗਿਆ ਹੈ। ਪੁਲਸ ਨੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।

ਇੰਸਪੈਕਟਰ ਕ੍ਰਾਈਮ ਬ੍ਰਾਂਚ ਦਿਹਾਤੀ ਅਮਰਾਵਤੀ ਕਿਰਨ ਵਾਨਖੇੜੇ ਦਾ ਕਹਿਣਾ ਹੈ, “ਭਾਜਪਾ ਨੇਤਾ ਨਵਨੀਤ ਰਾਣਾ ਕੱਲ੍ਹ ਦਰਿਆਪੁਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਰਮੇਸ਼ ਬੁੰਡੀਲੇ ਲਈ ਪ੍ਰਚਾਰ ਕਰਨ ਲਈ ਪਿੰਡ ਖੱਲਰ ਆਏ ਸਨ… ਰੈਲੀ ਦੌਰਾਨ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਨਵਨੀਤ ਰਾਣਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਰਿਪੋਰਟ ਮੁਤਾਬਕ ਪੁਲਸ ਨੇ 40-50 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

 

Leave a Reply