KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਭਾਜਪਾ ਦਾ ਸਮਰਥਨ ਇਕ ਸਾਰਥਕ ਫ਼ੈਸਲਾ – ਗੋਸ਼ਾ

ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਭਾਜਪਾ ਦਾ ਸਮਰਥਨ ਇਕ ਸਾਰਥਕ ਫ਼ੈਸਲਾ – ਗੋਸ਼ਾ


ਲੁਧਿਆਣਾ 20 ਨਵੰਬਰ (ਗੁਰਪ੍ਰੀਤ ਸਿੰਘ ਸੰਧੂ): ਭਾਜਪਾ ਪੰਜਾਬ ਦੇ ਬੁਲਰੇ ਗੁਰਦੀਪ ਸਿੰਘ ਗੋਸ਼ਾ ਨੇ ਗੱਲਬਾਤ ਕਰਦੇ ਦੌਰਾਨ ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਦੇ ਮੁੱਖੀ ਵਲੋਂ ਭਾਜਪਾ ਦੇ ਹੱਕ ਵਿੱਚ ਸਮਰਥਨ ਦਾ ਫੈਸਲਾ ਇੱਕ ਦੂਰ ਅੰਦੇਸ਼ੀ ਅਤੇ ਸਿੱਖ ਪੰਥ ਨੂੰ ਚੜਦੀਕਲਾ ਵੱਲ ਲੈਕੇ ਜਾਣ ਵਾਲਾ ਫੈਸਲਾ ਦੱਸਿਆ ਹੈ। ਗੋਸ਼ਾ ਨੇ ਕਿਹਾ ਭਾਜਪਾ ਇੱਕੋ ਇੱਕ ਐਸੀ ਪਾਰਟੀ ਹੈ ਜਿਸ ਨੇ ਹਮੇਸ਼ਾ ਸਿੱਖਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਲਿਆ ਅਤੇ ਹੱਲ ਕੀਤੇ । ਜਿਸ ਵਿੱਚ ਚਾਹੇ 84 ਦੇ ਕਤਲੇਆਮ ਦੇ ਦੋਸ਼ੀ ਨੂੰ ਸਜ਼ਾ ਦਿਵਾਉਣ ਦੀ ਹੋਵੇ ਜਾਂ ਕਾਲੀਆਂ ਸੂਚੀਆਂ ਨੂੰ ਖਤਮ ਕਰਨ ਦੀ ਹੋਵੇ, ਸ੍ਰੀ ਕਰਤਾਰ ਪੁਰ ਸਾਹਿਬ ਦੇ ਲਾਂਘੇ ਦੀ ਹੋਵੇ, ਛੋਟੇ ਸਾਹਿਬਜ਼ਾਦਿਆਂ ਦਾ ਵੀਰ ਬਾਲ ਦਿਵਸ ਦੀ ਹੋਵ ਜਾਂ ਦੇਸ਼ ਵਿਦੇਸ਼ਾਂ ਦੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਹੋਵੇ। ਕੇਂਦਰ ਦੀ ਮੋਦੀ ਸਰਕਾਰ ਨੇ ਸੱਭ ਹੱਲ ਕੀਤੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖਾਂ ਨਾਲ ਅਤੇ ਪੰਜਾਬ ਨਾਲ ਇਕ ਖਾਸ ਰਿਸ਼ਤਾ ਦਰਸਾਉਂਦਾ ਹੈ। ਗੋਸ਼ਾ ਨੇ ਕਿਹਾ ਬਾਬਾ ਹਰਨਾਮ ਸਿੰਘ ਖਾਲਸਾ ਵਲੋ ਭਾਜਪਾ ਦੇ ਸਮਰਥਨ ਲਈ ਬਾਬਾ ਖਾਲਸਾ ਦੇ ਅਤੀ ਧੰਨਵਾਦੀ ਹਾਂ ਅਤੇ ਉਮੀਦ ਕਰਦੇ ਹਾਂ ਕਿ ਸਮੁੱਚਾ ਪੰਥ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਸਿੱਖਾਂ ਦੇ ਕੀਤੇ ਕੰਮਾ ਨੂੰ ਲੈਕੇ ਹਮੇਸ਼ਾ ਭਾਜਪਾ ਦਾ ਸਮਰਥਨ ਕਰਨਗੇ ਅਤੇ ਬਾਬਾ ਹਰਨਾਮ ਸਿੰਘ ਖਾਲਸਾ ਜਲਦੀ ਹੀ ਸਿੱਖਾਂ ਦੇ ਹਰ ਮਸਲੇ ਦੇ ਹੱਲ ਲਈ ਇਕ ਵਫਦ ਬਣਾ ਕੇ ਮੋਦੀ ਸਰਕਾਰ ਨਾਲ ਤਾਲਮੇਲ ਕਰਕੇ ਹੱਲ ਕਰਵਾਉਣਗੇ। ਫੋਟੋ: ਗੁਰਦੀਪ ਸਿੰਘ ਗੋਸ਼ਾ ਬੁਲਾਰਾ ਪੰਜਾਬ ਭਾਜਪਾ

Leave a Reply