ਅਧਿਕਾਰੀਆਂ ਨੇ ਦੱਸਿਆ ਕਿ ਰੋਹਿਤਸ਼ ਕੁਮਾਰ ਨਾਂ ਦੇ ਗੂੰਗੇ-ਬੋਲੇ ਵਿਅਕਤੀ ਦਾ ਕੋਈ ਪਰਿਵਾਰ ਨਹੀਂ ਹੈ। ਉਹ ਇੱਕ ਸ਼ੈਲਟਰ ਹੋਮ ਵਿੱਚ ਰਹਿੰਦਾ ਸੀ। ਉਸ ਦਾ ਇਲਾਜ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਕੀਤਾ ਜਾ ਰਿਹਾ ਸੀ ਅਤੇ ਬਾਅਦ ਵਿੱਚ ਉਸ ਨੂੰ ਜੈਪੁਰ ਰੈਫ਼ਰ ਕਰ ਦਿੱਤਾ ਗਿਆ। ਪਰ ਰਸਤੇ ਵਿੱਚ ਹੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਝੁੰਝੁਨੂ ਦੇ ਜ਼ਿਲ੍ਹਾ ਕੁਲੈਕਟਰ ਰਾਮਾਵਤਾਰ ਮੀਨਾ ਨੇ ਮੈਡੀਕਲ ਲਾਪਰਵਾਹੀ ਦਾ ਨੋਟਿਸ ਲੈਂਦਿਆਂ ਤਿੰਨ ਡਾਕਟਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਡਾ. ਯੋਗੇਸ਼ ਜਾਖੜ, ਡਾ. ਨਵਨੀਤ ਮੀਲ ਅਤੇ ਪੀਐਮਓ ਡਾ. ਸੰਦੀਪ ਪਾਚਰ ਨੂੰ ਮੁਅੱਤਲ ਕਰ ਦਿੱਤਾ ਗਿਆ। ਮੀਨਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਕਮੇਟੀ ਵੀ ਬਣਾਈ ਗਈ ਹੈ ਅਤੇ ਮੈਡੀਕਲ ਵਿਭਾਗ ਦੇ ਸਕੱਤਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪੁਲਿਸ ਮੁਤਾਬਕ ਕੁਮਾਰ ਨੂੰ ਵੀਰਵਾਰ ਨੂੰ ਸ਼ੈਲਟਰ ਹੋਮ ‘ਚ ਬੇਹੋਸ਼ ਹੋਣ ਤੋਂ ਬਾਅਦ ਝੁੰਝੁਨੂ ਦੇ ਬੀਡੀਕੇ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਭਰਤੀ ਕਰਵਾਇਆ ਗਿਆ ਸੀ। ਜਦੋਂ ਇਲਾਜ ਤੋਂ ਬਾਅਦ ਵੀ ਕੁਮਾਰ ‘ਤੇ ਕੋਈ ਅਸਰ ਨਾ ਹੋਇਆ ਤਾਂ ਡਾਕਟਰਾਂ ਨੇ ਦੁਪਹਿਰ 2 ਵਜੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਲਾਸ਼ ਨੂੰ ਦੋ ਘੰਟੇ ਲਈ ਮੁਰਦਾਘਰ ‘ਚ ਰਖਵਾ ਦਿੱਤਾ।