KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਵਿਧਾਨ ਸਭਾ ਉਪਚੋਣਾਂ ਵਿੱਚ ਮਿਲੀ ਇਤਿਹਾਸਿਕ ਜਿੱਤ ਤੋਂ ਬਾਅਦ ਹੁਣ ਨਗਰ ਨਿਗਮ ਚੋਣਾਂ ਵਿੱਚ ਇਤਿਹਾਸ ਰਚਦੇ ਹੋਏ ਜਲੰਧਰ ਵਿੱਚ ਬਣਾਵਾਂਗੇ ਆਮ ਆਦਮੀ ਪਾਰਟੀ ਦਾ ਮੇਅਰ: ਅੰਮ੍ਰਿਤਪਾਲ ਸਿੰਘ ਜਿਲ੍ਹਾ ਪ੍ਰਧਾਨ (ਸ਼ਹਿਰੀ)

ਵਿਧਾਨ ਸਭਾ ਉਪਚੋਣਾਂ ਵਿੱਚ ਮਿਲੀ ਇਤਿਹਾਸਿਕ ਜਿੱਤ ਤੋਂ ਬਾਅਦ ਹੁਣ ਨਗਰ ਨਿਗਮ ਚੋਣਾਂ ਵਿੱਚ ਇਤਿਹਾਸ ਰਚਦੇ ਹੋਏ ਜਲੰਧਰ ਵਿੱਚ ਬਣਾਵਾਂਗੇ ਆਮ ਆਦਮੀ ਪਾਰਟੀ ਦਾ ਮੇਅਰ: ਅੰਮ੍ਰਿਤਪਾਲ ਸਿੰਘ ਜਿਲ੍ਹਾ ਪ੍ਰਧਾਨ (ਸ਼ਹਿਰੀ)


ਜਲੰਧਰ (ਗੁਰਪ੍ਰੀਤ ਸਿੰਘ ਸੰਧੂ) : ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਏ ਉਪਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਜਲੰਧਰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ (ਸ਼ਹਿਰੀ) ਅੰਮ੍ਰਿਤਪਾਲ ਸਿੰਘ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ।  

 

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਨੇਤਾਵਾਂ ਅਤੇ ਵਰਕਰਾਂ ਦੀ ਮਿਹਨਤ ਕਾਰਨ ਹੀ ਪਾਰਟੀ ਨੇ ਤਿੰਨ ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ।  

 

 

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਚੋਣਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹਰਮਨਪਿਆਰਤਾ ਦੀ ਕਸੌਟੀ ਸੀ, ਜਿਸ ‘ਚ ਪੰਜਾਬ ਦੇ ਲੋਕਾਂ ਨੇ ਪਾਰਟੀ ‘ਤੇ ਭਰੋਸਾ ਜਤਾਇਆ ਹੈ।  

 

 

ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸ ਰਚਣ ਤੋਂ ਬਾਅਦ, ਹੁਣ ਦਸੰਬਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਜਲੰਧਰ ਸਮੇਤ ਸਾਰੇ ਪੰਜ ਜ਼ਿਲ੍ਹਿਆਂ ਵਿੱਚ ਆਪਣਾ ਮੇਅਰ ਬਣਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਹਰ ਵਾਰਡ ‘ਚ ਜਿੱਤ ਦੇ ਲਈ ਤਤਪਰ ਹਨ ਅਤੇ ਵਿਰੋਧੀ ਪਾਰਟੀਆਂ ਦਾ ਸਫਾਇਆ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।  

 

 

ਉਨ੍ਹਾਂ ਕਿਹਾ ਕਿ ਉਪਚੋਣਾਂ ਵਿੱਚ ਪ੍ਰਾਪਤ ਭਾਰੀ ਜਿੱਤ ਕਾਰਨ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਨੇਤਾ ਹੋਰ ਵੀ ਵਧੇਰੇ ਉਤਸ਼ਾਹਤ ਹਨ। ਲੋਕਾਂ ਨੇ ਪਾਰਟੀ ਦੀ ਵਿਚਾਰਧਾਰਾ ਅਤੇ ਸਰਕਾਰ ਦੇ ਕੰਮ ‘ਤੇ ਪੂਰਾ ਭਰੋਸਾ ਜਤਾਇਆ ਹੈ।  

 

ਅਖੀਰ ਵਿੱਚ, ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਹੁਣ ਜਲੰਧਰ ਵਿੱਚ ਆਮ ਆਦਮੀ ਪਾਰਟੀ ਇਤਿਹਾਸ ਰਚੇਗੀ ਅਤੇ ਜਿੱਤ ਦਰਜ ਕਰਕੇ ਜਲੰਧਰ ਵਿੱਚ ਪਹਿਲੀ ਵਾਰ ਆਪਣਾ ਮੇਅਰ ਬਣਾਏਗੀ।

Leave a Reply