KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਨਿਗਮ ਚੋਣਾ ਨੇੜੇ ਸੂਬਾ ਸਰਕਾਰ ਨੇ ਚੱਲਿਆ ਆਮ ਸ਼ਹਿਰੀਆਂ ਨੂੰ ਲੁਭਾਉਣ ਦਾ ਦਾਅ

ਨਿਗਮ ਚੋਣਾ ਨੇੜੇ ਸੂਬਾ ਸਰਕਾਰ ਨੇ ਚੱਲਿਆ ਆਮ ਸ਼ਹਿਰੀਆਂ ਨੂੰ ਲੁਭਾਉਣ ਦਾ ਦਾਅ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :  ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਮੁੰਡੀਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ 3 ਸਤੰਬਰ ਨੂੰ ਇਸ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ ਜਿਸ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਸੀ, ਜਿਸ ਉਪਰੰਤ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।

 

ਇਸ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਇਸ ਸਹੂਲਤ ਦਾ ਫ਼ਾਇਦਾ ਉਠਾਇਆ ਜਾ ਸਕਦਾ।ਮੁੰਡੀਆਂ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ ‘ਤੇ ਰੋਕ ਲਗਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਕਾਨੂੰਨ ਤਹਿਤ ਅਪਰਾਧੀਆਂ ਲਈ ਜੁਰਮਾਨੇ ਅਤੇ ਸਜ਼ਾ ਦਾ ਉਪਬੰਧ ਵੀ ਕੀਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਇਸ ਸੋਧ ਅਨੁਸਾਰ ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਦਾ ਸਮਝੌਤਾ ਜਾਂ ਉਸ ਕੋਲ ਅਜਿਹਾ ਕੋਈ ਹੋਰ ਦਸਤਾਵੇਜ਼ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਨੋ ਆਬਜੈਕਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।

 

Leave a Reply