KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਕਮਿਊਨਿਟੀ ਹਾਲ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਕਮਿਊਨਿਟੀ ਹਾਲ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ


 

– ਸੁਸ਼ੀਲ ਰਿੰਕੂ ਨੂੰ ਵਿਧਾਇਕੀ ਦੌਰਾਨ ਸਾਲ 2021 ਵਿੱਚ ਕੈਪਟਨ ਸਰਕਾਰ ਤੋਂ 2.60 ਕਰੋੜ ਰੁਪਏ ਦੀ ਮਿਲੀ ਸੀ ਗ੍ਰਾਂਟ 

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :  ਜਲੰਧਰ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਰਿੰਕੂ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਕਮਿਊਨਿਟੀ ਹਾਲ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸੁਸ਼ੀਲ ਰਿੰਕੂ ਜਦੋਂ ਵਿਧਾਇਕ ਸਨ ਤਾਂ ਇਸ ਕਮਿਊਨਿਟੀ ਹਾਲ ਲਈ ਸਰਕਾਰ ਤੋਂ 2.60 ਕਰੋੜ ਰੁਪਏ ਲਏ ਸਨ।

ਜਲੰਧਰ ਦੇ 120 ਫੁੱਟ ਰੋਡ ‘ਤੇ ਸਥਿਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਕਮਿਊਨਿਟੀ ਹਾਲ ਦੀ ਰਿੰਕੂ ਨੇ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਤੋਂ ਪਹਿਲਾਂ ਸਾਲ 2021 ਵਿੱਚ ਸੁਸ਼ੀਲ ਰਿੰਕੂ ਨੂੰ ਤਤਕਾਲੀ ਕੈਪਟਨ ਸਰਕਾਰ ਤੋਂ ਇਸ ਕਮਿਊਨਿਟੀ ਹਾਲ ਲਈ 2.60 ਕਰੋੜ ਰੁਪਏ ਦੀ ਗ੍ਰਾਂਟ ਮਿਲੀ ਸੀ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਕਮਿਊਨਿਟੀ ਹਾਲ ਦਾ ਸਾਰਿਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਜ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਕਿਰਪਾ ਨਾਲ ਸੰਪੰਨ ਹੋ ਰਿਹਾ ਹੈ। ਇਸ ਦੇ ਲਈ ਉਨ੍ਹਾਂ ਦੀ ਟੀਮ ਪਿਛਲੇ ਕਈ ਸਾਲਾਂ ਤੋਂ ਸਖ਼ਤ ਮਿਹਨਤ ਕਰ ਰਹੀ ਹੈ।

ਇਸ ਮੌਕੇ ਸੁਸ਼ੀਲ ਰਿੰਕੂ ਸਮੇਤ ਮਦਨ ਜਲੰਧਰੀ, ਕਰਤਾਰਚੰਦ, ਤ੍ਰਿਲੋਕ ਸਿੰਘ, ਮਾਸਟਰ ਰਤਨ ਲਾਲ, ਪ੍ਰਤਾਪ ਸਾਰੰਗਲ, ਮੰਗਾਰਾਮ ਸਾਰੰਗਲ, ਸੁਖਦੇਵ ਥਾਪਾ ਸਮੇਤ ਇਲਾਕੇ ਦੇ ਕਈ ਪਤਵੰਤੇ ਹਾਜ਼ਰ ਸਨ।

Leave a Reply