ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: : ਜਲੰਧਰ ਦੇ ਸੀਨੀਅਰ ਪੱਤਰਕਾਰ ਅਤੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਸਕ੍ਰੀਨਿੰਗ ਕਮੇਟੀ ਦੇ ਮੁਖੀ ਸੁਮੇਸ਼ ਸ਼ਰਮਾ ਦੇ ਪਿਤਾ ਸ਼੍ਰੀ ਕਮਲ ਕੁਮਾਰ ਸ਼ਰਮਾ ਦਾ ਵੀਰਵਾਰ ਦੇਰ ਰਾਤ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਹ ਬੀਐਸਐਨਐਲ ਤੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਹਰ ਕੋਈ ਉਨ੍ਹਾਂ ਦੇ ਘਰ ਪਹੁੰਚ ਕੇ ਸ਼ਰਧਾਂਜਲੀ ਦੇ ਰਿਹਾ ਹੈ।
ਕਮਲ ਕੁਮਾਰ ਸ਼ਰਮਾ ਦਾ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪੁੱਤਰ ਪੱਤਰਕਾਰ ਸੁਮੇਸ਼ ਸ਼ਰਮਾ, ਡਾ: ਰਾਜੇਸ਼ ਸ਼ਰਮਾ ਅਤੇ ਨਰੇਸ਼ ਸ਼ਰਮਾ ਸਮੇਤ ਪੂਰੇ ਪਰਿਵਾਰ ਨੇ ਆਪਣੇ ਪਿਤਾ ਦੀ ਬਹੁਤ ਸੇਵਾ ਕੀਤੀ |
ਸਵਰਗੀ ਕਮਲ ਕੁਮਾਰ ਸ਼ਰਮਾ ਜੀ ਦਾ ਅੰਤਿਮ ਸੰਸਕਾਰ 30 ਨਵੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12.30 ਵਜੇ ਲੱਧੇਵਾਲੀ ਇਲਾਕੇ ਦੇ ਡਾਕਖਾਨੇ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ, ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ ਜਨਰਲ ਸਕੱਤਰ ਅਜੀਤ ਸਿੰਘ ਬੁਲੰਦ ਪੈਟਰਨ ਪ੍ਰਦੀਪ ਵਰਮਾ, ਮੁੱਖ ਸਲਾਹਕਾਰ ਜਸਵਿੰਦਰ ਸਿੰਘ ਆਜ਼ਾਦ, ਸੀਨੀਅਰ ਮੀਤ ਪ੍ਰਧਾਨ ਮਹਾਬੀਰ ਸੇਠ, ਮੀਤ ਪ੍ਰਧਾਨ ਕਪਿਲ ਗਰੋਵਰ, ਨਰਿੰਦਰ ਗੁਪਤਾ, ਸੰਦੀਪ ਵਰਮਾ ਨੀਤੂ ਕਪੂਰ, ਪੀਆਰਓ ਧਰਮਿੰਦਰ ਸੋਂਧੀ, ਸਕੱਤਰ ਮੋਹਿਤ ਸਮੇਤ ਪੱਤਰਕਾਰਾਂ ਨੇ ਸ਼੍ਰੀ ਕਮਲ ਕੁਮਾਰ ਸ਼ਰਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਅਮਨ ਬੱਗਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਡਿਜੀਟਲ ਮੀਡੀਆ ਐਸੋਸੀਏਸ਼ਨ ਸ਼ਰਮਾ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਉਹ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਪੱਤਰਕਾਰ ਸੁਮੇਸ਼ ਸ਼ਰਮਾ ਜੀ, ਡਾ: ਰਾਜੇਸ਼ ਸ਼ਰਮਾ ਜੀ, ਨਰੇਸ਼ ਸ਼ਰਮਾ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ, ਹਿੰਮਤ, ਸਹਿਣਸ਼ੀਲਤਾ ਅਤੇ ਧੀਰਜ ਦੇਣ ਅਤੇ ਉਨ੍ਹਾਂ ਦੇ ਪਿਤਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।