ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ (29 ਨਵੰਬਰ) ਨੂੰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਉਦਯੋਗਪਤੀ ਰਾਜ ਕੁੰਦਰਾ ਸਮੇਤ ਕਈ ਲੋਕਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਕਥਿਤ ਤੌਰ ‘ਤੇ ਅਸ਼ਲੀਲ ਫਿਲਮਾਂ ਦੇ ਨਿਰਮਾਣ ਅਤੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਇਸ ਦੀ ਵੰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕੀਤੀ ਗਈ ਹੈ।
ਕੁੰਦਰਾ ਨੂੰ 2021 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ
2021 ਵਿੱਚ ਮੁੰਬਈ ਪੁਲਿਸ ਨੇ ਕੁੰਦਰਾ ਦੇ ਖਿਲਾਫ ਕਥਿਤ ਤੌਰ ‘ਤੇ ਅਸ਼ਲੀਲ ਸਮੱਗਰੀ ਤਿਆਰ ਕਰਨ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ‘ਚ ਰਾਜ ਕੁੰਦਰਾ ਸਮੇਤ ਕਈ ਅਣਪਛਾਤੇ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਹਿਲਾਂ ਜੁਲਾਈ 2021 ਵਿੱਚ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰਾਜ ਕੁੰਦਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਰਾਜ ਕੁੰਦਰਾ ਦੇ ਖਿਲਾਫ ਭਾਰਤੀ ਦੰਡਾਵਲੀ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫਤਾਰੀ ਕੀਤੀ ਗਈ ਸੀ। ਬਾਅਦ ਵਿੱਚ ਕੁੰਦਰਾ ਨੂੰ ਮੁੰਬਈ ਦੀ ਇੱਕ ਅਦਾਲਤ ਤੋਂ ਜ਼ਮਾਨਤ ਮਿਲ ਗਈ।
ਰਾਜ ਕੁੰਦਰਾ ‘ਤੇ ਕੀ ਹੈ ਇਲਜ਼ਾਮ?
ਰਾਜ ਕੁੰਦਰਾ ‘ਤੇ ਇਕ ਐਪ ਰਾਹੀਂ ਅਸ਼ਲੀਲ ਫਿਲਮਾਂ ਨੂੰ ਪ੍ਰਸਾਰਿਤ ਕਰਨ ਦਾ ਦੋਸ਼ ਹੈ। ਇਸ ਮਾਮਲੇ ‘ਚ ਈਡੀ ਦੀ ਟੀਮ ਨੇ ਸ਼ੁੱਕਰਵਾਰ ਨੂੰ ਮੁੰਬਈ ਦੇ ਸਾਂਤਾ ਕਰੂਜ਼ ਸਥਿਤ ਘਰ ‘ਤੇ ਛਾਪਾ ਮਾਰਿਆ। ਰਾਜ ਕੁੰਦਰਾ ਨੇ ਕਥਿਤ ਤੌਰ ‘ਤੇ ਇਸਦੇ ਲਈ ‘ਹੌਟਸੌਟਸ’ ਨਾਮ ਦੀ ਇੱਕ ਐਪ ਤਿਆਰ ਕੀਤੀ ਸੀ। ਇਸ ਐਪ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਅਸ਼ਲੀਲ ਵੀਡੀਓਜ਼ ਬਣਾਏ ਗਏ ਸਨ। ਇਸ ਤੋਂ ਹੋਣ ਵਾਲੀ ਕਮਾਈ ਮਨੀ ਲਾਂਡਰਿੰਗ ਲਈ ਵਰਤੀ ਜਾਂਦੀ ਸੀ। ਈਡੀ ਹੁਣ ਇਸ ਮਾਮਲੇ ਵਿੱਚ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਰਾਜ ਕੁੰਦਰਾ ਦਾ ਨਾਂ ਕ੍ਰਿਪਟੋਕਰੰਸੀ ਪੋਂਜੀ ਘੁਟਾਲੇ ਨਾਲ ਜੁੜਿਆ
ਦੱਸ ਦੇਈਏ ਕਿ ਰਾਜ ਕੁੰਦਰਾ ਦਾ ਨਾਂ ਕ੍ਰਿਪਟੋਕਰੰਸੀ ਪੋਂਜੀ ਘੁਟਾਲੇ ਨਾਲ ਵੀ ਜੁੜਿਆ ਹੈ। ਇਸ ਮਾਮਲੇ ‘ਚ ਦੋਸ਼ ਲਗਾਇਆ ਗਿਆ ਸੀ ਕਿ ਰਾਜ ਕੁੰਦਰਾ ਨੇ ਹੋਰ ਦੋਸ਼ੀਆਂ ਨਾਲ ਮਿਲ ਕੇ ਬਿਟਕੁਆਇਨ ਦੇ ਰੂਪ ‘ਚ ਨਿਵੇਸ਼ਕਾਂ ਨਾਲ 6 ਕਰੋੜ ਰੁਪਏ ਤੋਂ ਜ਼ਿਆਦਾ ਦੀ ਧੋਖਾਧੜੀ ਕੀਤੀ ਸੀ। ਇਸ ਮਾਮਲੇ ‘ਚ ਈਡੀ ਨੇ ਮੁੰਬਈ ਦੇ ਜੁਹੂ ਇਲਾਕੇ ‘ਚ ਸਥਿਤ ਕੁੰਦਰਾ ਦੀ ਰਿਹਾਇਸ਼ੀ ਜਾਇਦਾਦ ਅਤੇ ਪਵਨਾ ਝੀਲ ਨੇੜੇ ਸਥਿਤ ਉਨ੍ਹਾਂ ਦੇ ਫਾਰਮ ਹਾਊਸ ਨੂੰ ਅਸਥਾਈ ਤੌਰ ‘ਤੇ ਜ਼ਬਤ ਕਰ ਲਿਆ ਸੀ। ਇਨ੍ਹਾਂ ਜਾਇਦਾਦਾਂ ਨੂੰ ਖਾਲੀ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਸਨ। ਜੋੜੇ ਨੇ ਇਸ ਮਾਮਲੇ ‘ਚ ਰਾਹਤ ਲਈ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।