ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ– ਭਾਰਤੀ ਫੌਜ ਅਤੇ ਪੱਛਮੀ ਬੰਗਾਲ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਕੋਲੋਂ ਡੀਆਰਡੀਓ ਨਾਲ ਸਬੰਧਤ ਗੁਪਤ ਦਸਤਾਵੇਜ਼ ਮਿਲੇ ਹਨ। ਇਸ ਤੋਂ ਇਲਾਵਾ ਪੁਲੀਸ ਨੂੰ ਉਸ ਕੋਲੋਂ ਭਾਰੀ ਮਾਤਰਾ ਵਿੱਚ ਰੇਡੀਓ ਐਕਟਿਵ ਸਮੱਗਰੀ ਵੀ ਬਰਾਮਦ ਹੋਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਮੁਲਜ਼ਮ ਫਰਾਂਸਿਸ ਏਕਾ ਹੈ, ਜੋ ਨਕਸਲਬਾੜੀ ਪੰਚਾਇਤ ਸਮਿਤੀ ਦੀ ਟੀਐਮਸੀ ਆਗੂ ਅੰਮ੍ਰਿਤਾ ਏਕਾ ਦਾ ਪਤੀ ਹੈ। ਉਸ ਨੂੰ 26 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਉਹ ਇਹ ਨਹੀਂ ਦੱਸ ਸਕਿਆ ਕਿ ਉਸ ਕੋਲ ਇਹ ਸਮੱਗਰੀ ਕਿੱਥੋਂ ਆਈ ਹੈ। ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਬਤ ਕੀਤੇ ਗਏ ਸਮਾਨ ਦੀ ਕੀਮਤ ਬਜ਼ਾਰ ‘ਚ ਕਰੀਬ 17 ਕਰੋੜ ਰੁਪਏ ਹੋ ਸਕਦੀ ਹੈ। ਪੁਲੀਸ ਨੇ ਮੁਲਜ਼ਮ ਦੇ ਘਰ ਨੂੰ ਸੀਲ ਕਰ ਦਿੱਤਾ ਹੈ।