KESARI VIRASAT

Latest news
ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ  ਪੀਓਕੇ- ਅਕਸਾਈ ਚਿਨ ਭਾਰਤ ਦੇ ਨਕਸ਼ੇ ਤੋਂ ਗਾਇਬ: ਮੋਇਨੂਦੀਨ ਚਿਸ਼ਤੀ 'ਭਾਰਤ ਦਾ ਬਾਦਸ਼ਾਹ';.ਇਸਲਾਮਿਕ ਕਮੇਟੀ ਨੇ ਠਾਣੇ 'ਚ... "ਆਪ" ਦੇ ਰਾਜ ਵਿੱਚ ਆਪ ਆਗੂ ਦੀ ਦੁਕਾਨ ਤੇ ਚੋਰੀ: ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਅਹੁਦੇਦਾਰਾਂ ਖਿਲਾਫ਼ ਐਫਆਈਆਰ ਮਹਿਲਾ ਕ੍ਰਿਕਟ- ਭਾਰਤ ਨੇ ਰਿਕਾਰਡ 435 ਦੌੜਾਂ ਬਣਾਈਆਂ: ਵਨਡੇ ਵਿੱਚ ਚੌਥਾ ਸਭ ਤੋਂ ਵੱਡਾ ਸਕੋਰ; ਮੰਧਾਨਾ ਸਭ ਤੋਂ ਤੇਜ਼ ਸ... ਸ਼ਰਾਬ ਘੁਟਾਲੇ 'ਚ ਕੇਜਰੀਵਾਲ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਚੱਲੇਗਾ : ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਦਿੱਲੀ ਚੋ... ਪਾਕਿਸਤਾਨੀਆਂ ਨੇ ਗੋਰੀ ਮੇਮ ਨਾਲ ਡਰਾਵਾ ਅਤੇ ਲਾਲਚ ਦੇਕੇ ਕੀਤਾ 1000 ਤੋਂ ਵੱਧ ਵਾਰ ਬਲਾਤਕਾਰ: ਬਰਤਾਨਵੀ ਗਰੂਮਿੰਗ ਗਿਰੋਹ...
You are currently viewing ਕੇਂਦਰ ਸਰਕਾਰ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਮਾਲਕਾਂ ਨੂੰ ਦੇਵੇਗੀ 5 ਗੁਣਾ ਕੀਮਤ : ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਲਈ ਸਰਵੇ ਸ਼ੁਰੂ

ਕੇਂਦਰ ਸਰਕਾਰ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਮਾਲਕਾਂ ਨੂੰ ਦੇਵੇਗੀ 5 ਗੁਣਾ ਕੀਮਤ : ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਲਈ ਸਰਵੇ ਸ਼ੁਰੂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


 ਜਲੰਧਰ (ਗੁਰਪ੍ਰੀਤ ਸਿੰਘ ਸੰਧੂ) : ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਜਿਸ ਸਬੰਧੀ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਦੋਵਾਂ ਰਾਜਾਂ ਵਿੱਚ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ਵਿੱਚ ਪੂਰਾ ਕਰੇਗੀ।

320 ਦੀ ਸਪੀਡ ਉੱਤੇ ਚੱਲੇਗੀ ਬੁਲੇਟ ਗੱਡੀ

 ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ‘ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਤੋਂ ਇਲਾਵਾ ਇਕ ਵਾਰ ‘ਚ ਕਰੀਬ 750 ਯਾਤਰੀ ਇਸ ਟਰੇਨ ‘ਚ ਸਫਰ ਕਰ ਸਕਣਗੇ। ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਕੁੱਲ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ।

 

 ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੋਵੇਗੀ ਜ਼ਮੀਨ ਐਕਵਾਇਰ 

 

 ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਕੁੱਲ 186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ। ਇਸ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਸ਼ਾਮਲ ਹਨ।

 

 ਨਵੀਂ ਰੇਲਵੇ ਲਾਈਨ ਦੇ ਦਾਇਰੇ ਵਿੱਚ ਆਉਂਦੇ ਪਿੰਡਾਂ ਦੇ ਕਿਸਾਨਾਂ ਨਾਲ IIMR ਏਜੰਸੀ ਦੀ ਤਰਫੋਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਦਿੱਤਾ ਜਾਵੇਗਾ। ਇਸ ਸਬੰਧੀ ਕੇਂਦਰੀ ਅਤੇ ਰੇਲਵੇ ਅਧਿਕਾਰੀਆਂ ਵੱਲੋਂ ਵੱਡੇ ਪੱਧਰ ’ਤੇ ਸਰਵੇਖਣ ਕੀਤਾ ਜਾ ਰਿਹਾ ਹੈ।

Leave a Reply