ਜਲੰਧਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ) : ਥਾਣਾ ਭੋਗਪੁਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਆਈ ਇੱਕ ਮਹਿਲਾ ਤਸਕਰ ਨੂੰ ਕਾਬੂ ਕੀਤਾ ਹੈ। ਮਹਿਲਾ ਮੁਲਜ਼ਮ ਦੀ ਪਛਾਣ ਭੋਗਪੁਰ ਦੇ ਪਿੰਡ ਕਿੰਗਰਾ ਚੋਹਵਾਲਾ ਦੀ ਰਹਿਣ ਵਾਲੀ ਰੇਣੂ ਵਜੋਂ ਹੋਈ ਹੈ।
ਥਾਣਾ ਭੋਗਪੁਰ ਦੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਕਿੰਗਰਾ ਚੋਹ ਵਾਲਾ ਨੇੜੇ ਗਸ਼ਤ ਦੌਰਾਨ ਔਰਤ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 108 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਫੜੀ ਗਈ ਔਰਤ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲਿਆਉਂਦੀ ਸੀ।