KESARI VIRASAT

Latest news
ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ  ਪੀਓਕੇ- ਅਕਸਾਈ ਚਿਨ ਭਾਰਤ ਦੇ ਨਕਸ਼ੇ ਤੋਂ ਗਾਇਬ: ਮੋਇਨੂਦੀਨ ਚਿਸ਼ਤੀ 'ਭਾਰਤ ਦਾ ਬਾਦਸ਼ਾਹ';.ਇਸਲਾਮਿਕ ਕਮੇਟੀ ਨੇ ਠਾਣੇ 'ਚ... "ਆਪ" ਦੇ ਰਾਜ ਵਿੱਚ ਆਪ ਆਗੂ ਦੀ ਦੁਕਾਨ ਤੇ ਚੋਰੀ: ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਅਹੁਦੇਦਾਰਾਂ ਖਿਲਾਫ਼ ਐਫਆਈਆਰ ਮਹਿਲਾ ਕ੍ਰਿਕਟ- ਭਾਰਤ ਨੇ ਰਿਕਾਰਡ 435 ਦੌੜਾਂ ਬਣਾਈਆਂ: ਵਨਡੇ ਵਿੱਚ ਚੌਥਾ ਸਭ ਤੋਂ ਵੱਡਾ ਸਕੋਰ; ਮੰਧਾਨਾ ਸਭ ਤੋਂ ਤੇਜ਼ ਸ... ਸ਼ਰਾਬ ਘੁਟਾਲੇ 'ਚ ਕੇਜਰੀਵਾਲ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਚੱਲੇਗਾ : ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਦਿੱਲੀ ਚੋ... ਪਾਕਿਸਤਾਨੀਆਂ ਨੇ ਗੋਰੀ ਮੇਮ ਨਾਲ ਡਰਾਵਾ ਅਤੇ ਲਾਲਚ ਦੇਕੇ ਕੀਤਾ 1000 ਤੋਂ ਵੱਧ ਵਾਰ ਬਲਾਤਕਾਰ: ਬਰਤਾਨਵੀ ਗਰੂਮਿੰਗ ਗਿਰੋਹ...
You are currently viewing ਗਲ ਵਿਚ ਤਖਤੀ ਪਾ ਕੇ ਸੇਵਾਦਾਰ ਬਣੇ ਸੁਖਬੀਰ ਸਿੰਘ ਬਾਦਲ: ਬਰਤਨ ਵੀ ਕੀਤੇ ਸਾਫ਼ ਕੀਰਤਨ ਵੀ ਕੀਤਾ ਸਰਵਣ

ਗਲ ਵਿਚ ਤਖਤੀ ਪਾ ਕੇ ਸੇਵਾਦਾਰ ਬਣੇ ਸੁਖਬੀਰ ਸਿੰਘ ਬਾਦਲ: ਬਰਤਨ ਵੀ ਕੀਤੇ ਸਾਫ਼ ਕੀਰਤਨ ਵੀ ਕੀਤਾ ਸਰਵਣ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


 Sukhbir singh badal sewa: ਸਿੰਘ ਸਾਹਿਬਾਨ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਵਜੋਂ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਸਵੇਰੇ 9:10 ਵਜੇ ਵ੍ਹੀਲ ਚੇਅਰ ‘ਤੇ ਸੇਵਾਦਾਰ ਦਾ ਪਹਿਰਾਵਾ ਪਾ ਕੇ ਹੱਥ ‘ਚ ਬਰਛਾ ਫੜ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਘੰਟਾਘਰ ਦੇ ਬਾਹਰ ਪਹਿਰੇਦਾਰ ਵਜੋਂ ਸੇਵਾ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਨਾਲ ਹੀ ਸਾਬਕਾ ਅਕਾਲੀ ਮੰਤਰੀ ਅਤੇ ਸਾਬਕਾ ਐੱਮਪੀ ਸੁਖਦੇਵ ਸਿੰਘ ਢੀਂਡਸਾ ਨੇ ਵੀ ਇਹੀ ਸੇਵਾ ਸ਼ੁਰੂ ਕਰ ਕੀਤੀ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਵੀ ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰ ਸਨ।

ਸੁਖਬੀਰ ਤੇ ਸੁਖਦੇਵ ਸਿੰਘ ਨੂੰ ਸਵੇਰੇ 9 ਤੋਂ 10 ਵਜੇ ਤਕ ਇਕ ਘੰਟਾ ਇਹ ਸੇਵਾ ਨਿਭਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਲ਼ ‘ਚ ਪੁਆਈ ਗਈ ਗੁਰਬਾਣੀ ਦੀ ਪੰਗਤੀ ਵਾਲੀ ਤਖ਼ਤੀ ਵੀ ਪਹਿਨੀ ਹੋਈ ਸੀ।

ਇਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਬੈਠ ਕੇ ਸੁਖਬੀਰ ਸਿੰਘ ਬਾਦਲ ਨੇ ਕੀਰਤਨ ਸਰਵਣ ਕੀਤਾ। ਇਸ ਮੌਕੇ ਉਹਨਾ ਨਾਲ ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਅਕਾਲੀ ਆਗੂ ਵੀ ਮੌਜੂਦ ਰਹੇ। ਇਸ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਭਵਨ ਵਿਖੇ ਬਰਤਨਾਂ ਦੀ ਸੇਵਾ ਵੀ ਨਿਭਾਈ।

Leave a Reply