KESARI VIRASAT

Latest news
ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ  ਪੀਓਕੇ- ਅਕਸਾਈ ਚਿਨ ਭਾਰਤ ਦੇ ਨਕਸ਼ੇ ਤੋਂ ਗਾਇਬ: ਮੋਇਨੂਦੀਨ ਚਿਸ਼ਤੀ 'ਭਾਰਤ ਦਾ ਬਾਦਸ਼ਾਹ';.ਇਸਲਾਮਿਕ ਕਮੇਟੀ ਨੇ ਠਾਣੇ 'ਚ... "ਆਪ" ਦੇ ਰਾਜ ਵਿੱਚ ਆਪ ਆਗੂ ਦੀ ਦੁਕਾਨ ਤੇ ਚੋਰੀ: ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਅਹੁਦੇਦਾਰਾਂ ਖਿਲਾਫ਼ ਐਫਆਈਆਰ ਮਹਿਲਾ ਕ੍ਰਿਕਟ- ਭਾਰਤ ਨੇ ਰਿਕਾਰਡ 435 ਦੌੜਾਂ ਬਣਾਈਆਂ: ਵਨਡੇ ਵਿੱਚ ਚੌਥਾ ਸਭ ਤੋਂ ਵੱਡਾ ਸਕੋਰ; ਮੰਧਾਨਾ ਸਭ ਤੋਂ ਤੇਜ਼ ਸ... ਸ਼ਰਾਬ ਘੁਟਾਲੇ 'ਚ ਕੇਜਰੀਵਾਲ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਚੱਲੇਗਾ : ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਦਿੱਲੀ ਚੋ... ਪਾਕਿਸਤਾਨੀਆਂ ਨੇ ਗੋਰੀ ਮੇਮ ਨਾਲ ਡਰਾਵਾ ਅਤੇ ਲਾਲਚ ਦੇਕੇ ਕੀਤਾ 1000 ਤੋਂ ਵੱਧ ਵਾਰ ਬਲਾਤਕਾਰ: ਬਰਤਾਨਵੀ ਗਰੂਮਿੰਗ ਗਿਰੋਹ...
You are currently viewing ਨਸ਼ੇੜੀ ਪੁੱਤਰ ਹੀ ਨਿਕਲਿਆ ਪਿਉ ਦਾ ਕਾਤਲ: ਜਾਇਦਾਦ ਖੁੱਸਣ ਦੇ ਡਰੋਂ ਬੇਲੀਆਂ ਨੂੰ 4 ਲੱਖ ਦੇ ਕੇ ਕਰਵਾਇਆ ਕਾਂਡ

ਨਸ਼ੇੜੀ ਪੁੱਤਰ ਹੀ ਨਿਕਲਿਆ ਪਿਉ ਦਾ ਕਾਤਲ: ਜਾਇਦਾਦ ਖੁੱਸਣ ਦੇ ਡਰੋਂ ਬੇਲੀਆਂ ਨੂੰ 4 ਲੱਖ ਦੇ ਕੇ ਕਰਵਾਇਆ ਕਾਂਡ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕਪੂਰਥਲਾ, ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਬੀਤੀ ਪਹਿਲੀ ਦਸੰਬਰ ਦੀ ਰਾਤ ਨੂੰ ਕਪੂਰਥਲਾ ਦੇ ਆਰਸੀਐੱਫ ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ 24 ਘੰਟਿਆਂ ਵਿੱਚ ਹੀ ਮਾਮਲੇ ਨੂੰ ਹੱਲ ਕਰਦੇ ਹੋਏ ਵੱਡਾ ਖ਼ੁਲਾਸਾ ਕੀਤਾ ਗਿਆ ਹੈ।

ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ

ਕਤਲ ਦੀ ਸਾਜ਼ਿਸ਼ ਮ੍ਰਿਤਕ ਦੇ ਲੜਕੇ ਨੇ ਰਚੀ ਸੀ ਅਤੇ ਉਸ ਨੇ ਆਪਣੇ ਤਿੰਨ ਦੋਸਤਾਂ ਨੂੰ 4 ਲੱਖ ਰੁਪਏ ਦੇਣ ਦਾ ਵਾਅਦਾ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਨੂੰ ਸ਼ੱਕ ਸੀ ਕਿ ਉਸ ਦਾ ਪਿਤਾ ਉਸ ਨੂੰ ਆਪਣੀ ਜਾਇਦਾਦ ਤੋਂ ਬੇਦਖਲ ਕਰ ਦੇਵੇਗਾ। ਇਸੇ ਲਈ ਉਸ ਨੇ ਆਪਣੇ ਦੋਸਤਾਂ ਕੋਲੋ ਆਪਣੇ ਪਿਤਾ ਦਾ ਕਤਲ ਕਰਵਾ ਦਿੱਤਾ। ਪੁਲਿਸ ਨੂੰ ਗੁਮਰਾਹ ਕਰਨ ਲਈ ਬੇਟੇ ਨੇ ਬਿਆਨ ਦੇ ਕੇ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰਵਾਇਆ।

 

ਐੱਸਐੱਸਪੀ  ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 1 ਦਸੰਬਰ ਦੀ ਰਾਤ ਕਰੀਬ 9.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਰਸੀਐਫ ਨੇੜੇ ਅਮਰੀਕ ਨਗਰ ਵਿੱਚ ਇੱਕ ਵਿਅਕਤੀ ’ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਜਦੋਂ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਘਟਨਾ ਸਬੰਧੀ ਮੁੱਢਲੀ ਜਾਂਚ ਸ਼ੁਰੂ ਕਰਦੇ ਹੋਏ ਮ੍ਰਿਤਕ ਸੂਰਜ ਕੁਮਾਰ ਪੁੱਤਰ ਦੇਵੀ ਚੰਦ ਵਾਸੀ ਅਮਰੀਕ ਨਗਰ 45 ਸਾਲਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ’ਚ ਰਖਵਾਇਆ ਗਿਆ ਹੈ। ਮ੍ਰਿਤਕ ਸੂਰਜ ਕੁਮਾਰ ਦੇ ਪੁੱਤਰ ਕਰਨ ਕੁਮਾਰ ਦੇ ਬਿਆਨਾਂ ’ਤੇ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਕਰਨ ਨੇ ਆਪਣੇ ਬਿਆਨ ਨਾਲ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ।

 

ਐੱਸਐੱਸਪੀ ਗੌਰਵ ਤੂਰਾ ਨੇ ਇਹ ਵੀ ਦੱਸਿਆ ਕਿ ਮਾਮਲਾ ਦਰਜ ਕਰਨ ਉਪਰੰਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਦੇ ਲੜਕੇ ਕਰਨ ਕੁਮਾਰ ਨੇ ਆਪਣੇ ਤਿੰਨ ਦੋਸਤਾਂ ਤਰਸੇਮ ਲਾਲ ਉਰਫ਼ ਬਿੱਲਾ ਵਾਸੀ ਪਿੰਡ ਸਰਦੂਲਾ ਪੁਰ, ਹਰਜਿੰਦਰ ਸਿੰਘ ਉਰਫ਼ ਜਿੰਦਰ ਪੁੱਤਰ ਮੁਲਖ ਰਾਜ ਵਾਸੀ ਪਿੰਡ ਬੂਸੇਵਾਲ ਅਤੇ ਮੰਗਤਰਾਮ ਉਰਫ਼ ਗੋਲੀ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਉੱਚਾ ਧੋੜਾ ਨੂੰ ਆਪਣੇ ਪਿਤਾ ਸੂਰਜ ਕੁਮਾਰ ’ਤੇ ਹਮਲਾ ਕਰਨ ਲਈ 4 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ।

 

ਐੱਸਐੱਸਪੀ ਨੇ ਦੱਸਿਆ ਕਿ ਡੀਐੱਸਪੀ ਸਬ-ਡਵੀਜ਼ਨ ਦੀਪ ਕਰਨ ਸਿੰਘ, ਸਦਰ ਥਾਣਾ ਸਦਰ ਦੀ ਤਕਨੀਕੀ ਟੀਮ ਅਤੇ ਸੀਆਈਏ ਟੀਮ ਨੇ ਮਾਮਲੇ ਦੀ ਜਾਂਚ ਕਰਕੇ ਚਾਰਾਂ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਰਨ ਅਤੇ ਉਸ ਦੇ ਦੋਸਤਾਂ ਨੇ ਮੰਨਿਆ ਕਿ ਕਰਨ ਨੇ ਉਨ੍ਹਾਂ ਨੂੰ 4 ਲੱਖ ਰੁਪਏ ਦੇਣ ਦਾ ਝਾਂਸਾ ਦੇ ਕੇ ਹਮਲਾ ਕਰਵਾਇਆ ਸੀ।

 

ਐੱਸਐੱਸਪੀ ਨੇ ਇਹ ਵੀ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਮ੍ਰਿਤਕ ਦਾ ਲੜਕਾ ਕਰਨ ਹੈ, ਕਰਨ ਕੁਮਾਰ ਨੂੰ ਡਰ ਸੀ ਕਿ ਉਸਦਾ ਪਿਤਾ ਉਸਨੂੰ ਉਸਦੀ ਜਾਇਦਾਦ ਤੋਂ ਵਾਂਝਾ ਕਰ ਦੇਵੇਗਾ। ਐਸਐਸਪੀ ਗੌਰਵ ਤੂਰਾ ਨੇ ਇਹ ਵੀ ਦੱਸਿਆ ਕਿ ਪੁਲਿਸ ਨੇ ਇਸ ਕਤਲ ਕੇਸ ਵਿੱਚ ਮੁਲਜ਼ਮਾਂ ਕੋਲੋਂ ਕਤਲ ਵਿੱਚ ਵਰਤੇ ਦੋ ਚਾਕੂ ਅਤੇ ਵਾਰਦਾਤ ਦੌਰਾਨ ਵਰਤੀ ਗਈ ਸਪਲੈਂਡਰ ਸਾਈਕਲ ਪੀ.ਬੀ 09-ਏ.ਐਮ.-6813 ਬਰਾਮਦ ਕੀਤੀ ਹੈ। ਐਸਐਸਪੀ ਗੌਰਵ ਤੁਰਾ ਨੇ ਇਹ ਵੀ ਦੱਸਿਆ ਮ੍ਰਿਤਕ ਦਾ ਲੜਕਾ ਸਾਰੀ ਜਾਇਦਾਦ ਦੇ ਵੇਚ ਕੇ ਵਿਦੇਸ਼ ਜਾਣਾ ਚਾਹੁੰਦਾ ਸੀ ਤੇ ਨਸ਼ੇ ਕਰਨ ਦਾ ਵੀ ਆਦੀ ਸੀ।

Leave a Reply